ਅੰਮ੍ਰਿਤਸਰ ’ਚ ਰੰਗਲਾ ਪੰਜਾਬ ਉਤਸਵ ਦਾ ਸ਼ਾਨਦਾਰ ਅਗਾਜ਼, ਸ਼ਾਮ ਨੂੰ ਹੋਵੇਗਾ ਡਰੋਨ ਸ਼ੋਅ
ਅੰਮ੍ਰਿਤਸਰ, 28 ਰਵਰੀ (ਹਿੰ.ਸ.)। ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ
ਸਮਾਗਮ ਦਾ ਉਦਘਾਟਨ ਕਰਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹੋਰ ਪਤਵੰਤੇ।


ਅੰਮ੍ਰਿਤਸਰ, 28 ਰਵਰੀ (ਹਿੰ.ਸ.)। ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਪੰਜਾਬ ਲਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ, ਗੁਰਮਿੰਦਰ ਸਿੰਘ ਤੋਂ ਇਲਾਵਾ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਧਰਮ ਪਤਨੀ ਸੁਹਿੰਦਰ ਕੌਰ, ਬਲਵਿੰਦਰ ਕੌਰ, ਜ਼ਿਲ੍ਹਾ ਟੂਰਜ਼ਿਮ ਅਫ਼ਸਰ ਸੁਖਮਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੋਕ ਸੰਪਰਕ ਡਾਇਰੈਕਟਰ ਪ੍ਰਵੀਨ ਪੂਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਕਰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਹੋ ਰਹੇ ਇਸ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਮਕਸਦ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ ’ਤੇ ਉਤਸ਼ਾਹਤ ਕਰਨਾ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਉਤਸਵ ਵਿੱਚ ਰੰਗਲੇ ਪੰਜਾਬ ਦੇ ਹਰ ਰੰਗ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਪੰਜਾਬੀ ਸੱਭਿਆਚਾਰ ਦੁਨੀਆਂ ਦੇ ਸਭ ਤੋਂ ਅਮੀਰ ਅਤੇ ਜੀਵੰਤ ਸੱਭਿਆਚਾਰਾਂ ਵਿੱਚੋਂ ਇੱਕ ਹੈ, ਜੋ ਆਪਣੇ ਵਿਲੱਖਣ ਰਹਿਣ-ਸਹਿਣ, ਖਾਣ-ਪੀਣ, ਲੋਕ ਨਾਚਾਂ (ਭੰਗੜਾ-ਗਿੱਧਾ), ਅਤੇ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰਸੇ ਵਿੱਚ ਪਰੰਪਰਿਕ ਕਲਾਵਾਂ, ਬੋਲੀਆਂ ਅਤੇ ਮਹਿਮਾਨਨਵਾਜ਼ੀ ਮੁੱਖ ਹਨ, ਜਿਨ੍ਹਾਂ ਦੀ ਧਾਂਕ ਦੇਸ਼-ਵਿਦੇਸ਼ ਵਿੱਚ ਹੈ।

ਕੈਬਨਿਟ ਮੰਤਰੀ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੇ ਪ੍ਰੋਗਰਾਮ ਕੀਤੇ ਜਾ ਰਹੇ ਹਨ ਤਾਂ ਜੋ ਆਪਣੀ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਵਿਰਸੇ ਦੀਆਂ ਅਮੀਰ ਪ੍ਰਰੰਪ੍ਰਾਵਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਅਵਾਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗਾਂ ਨੂੰ ਮਾਨਣ।

ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਮੈਦਾਨ ਵਿੱਚ ਸ਼ੁਰੂ ਹੋਇਆ ਇਹ ਰੰਗਲਾ ਪੰਜਾਬ ਉਤਸਵ 1 ਮਾਰਚ 2026 ਦੀ ਦੇਰ ਸ਼ਾਮ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੈ ਅਤੇ ਇਸ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਦੇਖੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਜ਼ਾਰ ਲਗਾਇਆ ਗਿਆ ਹੈ ਜਿਸ ਦੁਕਾਨਦਾਰਾਂ ਵੱਲੋਂ ਸਟਾਲ ਲਗਾ ਕੇ ਰਿਵਾੲਤੀ ਪੰਜਾਬੀ ਅਤੇ ਹੋਰ ਸਮਾਨ ਵੇਚਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਤਸਵ ਦੌਰਾਨ ਲਗਾਈ ਜਾਣ ਵਾਲੀ ਫੂਡ ਕੋਰਟ ਵਿੱਚ ਵੱਖ-ਵੱਖ ਪਕਵਾਨਾਂ ਦੇ 30 ਸਟਾਲ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਤਸਵ ਦੌਰਾਨ ਬੱਚਿਆਂ ਦੇ ਮੰਨੋਰੰਜ਼ਨ ਲਈ ਵਿਸ਼ੇਸ਼ ਝੂਲੇ ਲਗਾਏ ਗਏ ਹਨ। ਇਸ ਤੋਂ ਇਲਾਵਾ ਰੰਗਲਾ ਪੰਜਾਬ ਉਤਸਵ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਵੀ ਆਪਣੇ ਸਟਾਲ ਲਗਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਤਿਵਾੜੀ ਨੇ ਦੱਸਿਆ ਕਿ 28 ਫਰਵਰੀ ਅਤੇ 1 ਮਾਰਚ ਦੀ ਸ਼ਾਮ ਨੂੰ ਰੰਗਲਾ ਪੰਜਾਬ ਉਤਸਵ ਦੌਰਾਨ ਡਰੋਨ ਸ਼ੋਅ ਹੋਵੇਗਾ।

ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਆਮ ਲੋਕਾਂ ਦੀ ਐਂਟਰੀ ਬਿਲਕੁੱਲ ਮੁਫ਼ਤ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿਖੇ ਚੱਲ ਰਹੇ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖ਼ੂਬਸੂਰਤ ਝਲਕ ਨੂੰ ਦੇਖਣ ਅਤੇ ਇਸ ਦਾ ਅਨੰਦ ਮਾਨਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande