
ਚੰਡੀਗੜ੍ਹ, 28 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਇੱਕ ਹੁਕਮ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਡ ਅਤੇ ਮਾਨਤਾ ਪ੍ਰਾਪਤ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਸਾਰੇ ਸਰਕਾਰੀ ਸਕੂਲਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਲਗਾਉਣ ਅਤੇ ਨਿਯਮਤ ਹਾਜ਼ਰੀ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ