ਹਲਕਾ ਅਮਲੋਹ ਦੀ ਪੰਜਾਬ ਬਚਾਓ ਰੈਲੀ ਇਕੱਠ ਪੱਖੋਂ ਇਤਿਹਾਸ ਰਚੇਗੀ : ਰਾਜੂ ਖੰਨਾ
ਅਮਲੋਹ, 28 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਵੱਲੋਂ 25 ਮਾਰਚ ਨੂੰ ਹਲਕਾ ਅਮਲੋਹ ਅੰਦਰ ਕੀਤੀ ਜਾ ਰਹੀ ਪੰਜਾਬ ਬਚਾਓ, ਸ਼੍ਰੋਮਣੀ ਅਕਾਲੀ ਦਲ ਲਿਆਓ ਰੈਲੀ ਇਕੱਠ ਪੱਖੋਂ ਇਤਿਹਾਸ ਰਚੇਗੀ, ਕਿਉਂਕਿ ਇਸ ਰੈਲੀ ਨੂੰ ਲੈਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕਾ ਅਮਲੋਹ ’ਚ ਰੈਲੀ ਸਬੰਧੀ ਰੁੜਕੀ ਵਿਖੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਕਰਨ ਸਮੇਂ।


ਅਮਲੋਹ, 28 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਵੱਲੋਂ 25 ਮਾਰਚ ਨੂੰ ਹਲਕਾ ਅਮਲੋਹ ਅੰਦਰ ਕੀਤੀ ਜਾ ਰਹੀ ਪੰਜਾਬ ਬਚਾਓ, ਸ਼੍ਰੋਮਣੀ ਅਕਾਲੀ ਦਲ ਲਿਆਓ ਰੈਲੀ ਇਕੱਠ ਪੱਖੋਂ ਇਤਿਹਾਸ ਰਚੇਗੀ, ਕਿਉਂਕਿ ਇਸ ਰੈਲੀ ਨੂੰ ਲੈਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਦੇ ਪਿੰਡ ਉੱਚੀ ਰੁੜਕੀ ਵਿਖੇ ਪ੍ਰਮੁੱਖ ਆਗੂਆਂ ਨਾਲ ਰੈਲੀ ਸਬੰਧੀ ਮੀਟਿੰਗ ਕਰਨ ਸਮੇਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਣ ਜਾ ਰਹੀ ਹਲਕਾ ਅਮਲੋਹ ਦੀ ਇਸ ਰੈਲੀ ਵਿੱਚ ਜਿੱਥੇ ਸੁਖਬੀਰ ਸਿੰਘ ਬਾਦਲ ਪੁੱਜ ਕਿ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਨਗੇ ਉੱਥੇ ਸੀਨੀਅਰ ਲੀਡਰਸ਼ਿਪ ਵੀ ਇਸ ਵਿਸ਼ਾਲ ਰੈਲੀ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ।

ਰਾਜੂ ਖੰਨਾ ਨੇ ਹਲਕੇ ਦੇ ਵਿਕਾਸ ਤੇ ਲੋਕ ਭਲਾਈ ਸਕੀਮਾਂ ਦੀ ਗੱਲ ਕਰਦਿਆਂ ਕਿਹਾ ਕਿ ਜੋ ਵਿਕਾਸ ਹਲਕਾ ਅਮਲੋਹ ਅੰਦਰ ਦਿਖਾਈ ਦੇ ਰਿਹਾ ਹੈ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ ਕਿਉਂਕਿ ਸੰਗਤ ਦਰਸ਼ਨਾਂ ਰਾਹੀ ਉਸ ਸਮੇਂ ਹਰ ਪਿੰਡ ਅਤੇ ਸ਼ਹਿਰਾਂ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੀਆਂ ਰਾਸ਼ੀਆਂ ਦੇ ਕੇ ਵਿਕਾਸ ਕਰਵਾਇਆ ਗਿਆ ਸੀ। ਜੋ ਲੋਕ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਗਈਆਂ ਉਨ੍ਹਾਂ ਸਕੀਮਾ ਨੂੰ ਹਲਕੇ ਦੇ ਘਰ ਘਰ ਤੱਕ ਪਹੁੰਚ ਕਿ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ। ਉਸ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਮੇਂ ਤੇ ਮੌਜੂਦਾ ਆਪ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 25 ਮਾਰਚ ਨੂੰ ਹੋਣ ਵਾਲੀ ਰੈਲੀ ਵਿੱਚ ਵੱਡੇ ਕਾਫਲਿਆਂ ਦੇ ਰੂਪ ਵਿੱਚ ਸ਼ਮੂਲੀਅਤ ਕਰਨ ਤੇ ਰੈਲੀ ਨੂੰ ਕਾਮਯਾਬ ਕਰਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande