ਪੰਜਾਬ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ : ਦਿਲਬਰ ਮੁਹੰਮਦ ਖਾਨ
ਖੰਨਾ, 01 ਮਾਰਚ (ਹਿੰ.ਸ.)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਬਰਨਾਲਾ ਵਿੱਚ ਆਯੋਜਿਤ ''ਮਜ਼ਦੂਰ ਕਿਸਾਨ ਮਹਾਰੈਲੀ'' ਵਿੱਚ ਕਾਂਗਰਸ ਦੇ ਚੋਟੀ ਦੇ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ''ਤੇ ਪਹੁੰਚੇ। ਇਸ ਵਿਸ਼ਾਲ ਰੈਲੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮ
ਗੱਲਬਾਤ ਕਰਦੇ ਦਿਲਬਰ ਮੁਹੰਮਦ ਖਾਨ ਅਤੇ ਹੋਰ ਪਾਰਟੀ ਆਗੂ।


ਖੰਨਾ, 01 ਮਾਰਚ (ਹਿੰ.ਸ.)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਬਰਨਾਲਾ ਵਿੱਚ ਆਯੋਜਿਤ 'ਮਜ਼ਦੂਰ ਕਿਸਾਨ ਮਹਾਰੈਲੀ' ਵਿੱਚ ਕਾਂਗਰਸ ਦੇ ਚੋਟੀ ਦੇ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਵਿਸ਼ਾਲ ਰੈਲੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਸੂਬਾ ਪ੍ਰਧਾਨ ਜਨਾਬ ਦਿਲਬਰ ਮੁਹੰਮਦ ਖਾਨ ਆਪਣੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਚੇਅਰਮੈਨਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਰੈਲੀ ਦੇ ਮੰਚ ਤੋਂ ਰਾਹੁਲ ਗਾਂਧੀ ਨੇ ਘੱਟ ਗਿਣਤੀ ਵਿਭਾਗ ਅਤੇ ਸੂਬਾ ਪ੍ਰਧਾਨ ਦਿਲਬਰ ਮੁਹੰਮਦ ਖਾਨ ਵੱਲੋਂ ਪਾਰਟੀ ਦੀ ਮਜ਼ਬੂਤੀ ਅਤੇ ਭਾਈਚਾਰੇ ਲਈ ਕੀਤੇ ਜਾ ਰਹੇ ਜ਼ਮੀਨੀ ਕੰਮਾਂ ਦੀ ਪ੍ਰਸ਼ੰਸਾ ਕੀਤੀ।

ਰੈਲੀ ਦੌਰਾਨ ਪਾਰਟੀ ਲੀਡਰਸ਼ਿਪ ਨੇ ਇਹ ਸਪੱਸ਼ਟ ਕਰ ਦਿੱਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਘੱਟ ਗਿਣਤੀ ਵਿਭਾਗ ਦਾ ਰੋਲ ਸਭ ਤੋਂ ਅਹਿਮ ਅਤੇ ਨਿਰਣਾਇਕ ਰਹਿਣ ਵਾਲਾ ਹੈ। ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਇਸ ਵਿਭਾਗ ਨੂੰ ਵੱਡੀਆਂ ਅਤੇ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੇਗੀ। ਸੂਬਾ ਪ੍ਰਧਾਨ ਦਿਲਬਰ ਮੁਹੰਮਦ ਖਾਨ ਨੇ ਐਲਾਨ ਕੀਤਾ ਕਿ 15 ਮਾਰਚ ਤੱਕ ਘੱਟ ਗਿਣਤੀ ਵਿਭਾਗ ਦੀ ਪੂਰੀ ਬਾਡੀ ਦਾ ਪੁਨਰਗਠਨ (ਰੀ-ਸਟਰਕਚਰਿੰਗ) ਕਰ ਲਿਆ ਜਾਵੇਗਾ। ਉਨ੍ਹਾਂ ਸਾਫ਼ ਕੀਤਾ ਕਿ ਜੋ ਅਹੁਦੇਦਾਰ ਅਤੇ ਵਰਕਰ ਫੀਲਡ ਵਿੱਚ ਚੰਗਾ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪਦਉੱਨਤ ਕਰਕੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ 2027 ਦੇ ਮਿਸ਼ਨ ਨੂੰ ਫਤਹਿ ਕੀਤਾ ਜਾ ਸਕੇ।

ਰੈਲੀ ਨੂੰ ਸੰਬੋਧਨ ਕਰਦਿਆਂ ਜਨਾਬ ਦਿਲਬਰ ਮੁਹੰਮਦ ਖਾਨ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਕਾਂਗਰਸ ਦੇ ਪੱਖ ਵਿੱਚ ਜ਼ਬਰਦਸਤ ਲਹਿਰ ਚੱਲ ਰਹੀ ਹੈ ਅਤੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਮੌਜੂਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ। ਖਾਨ ਨੇ ਕਿਹਾ ਕਿ ਸੂਬੇ ਦੀ ਜਨਤਾ ਖੁਦ ਨੂੰ ਠੱਗੀ ਹੋਈ ਮਹਿਸੂਸ ਕਰ ਰਹੀ ਹੈ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਆਦਮੀ ਪ੍ਰੇਸ਼ਾਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਵਾਪਸੀ ਕਰੇਗੀ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande