ਰੰਗਲਾ ਪੰਜਾਬ ਉਤਸਵ ਦੇ ਦੂਸਰੇ ਦਿਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਾਜ਼ਰੀ ਭਰੀ
ਅੰਮ੍ਰਿਤਸਰ, 01 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦੇ ਦੂਸਰੇ ਦਿਨ ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ੇਸ਼ ਤੌਰ ''ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਹਨਾਂ ਨੇ ਰੰਗਲਾ ਪੰਜਾਬ ਵਿੱਚ ਲ
ਕੌਰ ਬੀ ਦਾ ਸਨਮਾਨ ਕਰਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹੋਰ ਪਤਵੰਤੇ।


ਅੰਮ੍ਰਿਤਸਰ, 01 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦੇ ਦੂਸਰੇ ਦਿਨ ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਹਨਾਂ ਨੇ ਰੰਗਲਾ ਪੰਜਾਬ ਵਿੱਚ ਲੱਗੇ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਨਾਲ ਹੀ ਉਤਸਵ ਦੌਰਾਨ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਮੇਰਾ ਪਿੰਡ ਨੂੰ ਵੀ ਖਾਸ ਤੌਰ 'ਤੇ ਦੇਖਿਆ।

ਇਸ ਮੌਕੇ ਉਹਨਾਂ ਨੇ ਉਤਸਵ ਵਿੱਚ ਪਹੁੰਚੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਵਿਸ਼ਵ ਪੱਧਰ :ਤੇ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਇਹ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਬਹੁਤ ਅਮੀਰ ਹੈ ਅਤੇ ਸਾਨੂੰ ਸਾਡੇ ਵਿਰਸੇ ਵਿੱਚ ਅਮੀਰ ਕਦਰਾਂ-ਕੀਮਤਾਂ ਮਿਲੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੁੜਨਾ ਚਾਹੀਦਾ ਹੈ ਅਤੇ ਪੰਜਾਬ ਦੀਆਂ ਜੋ ਰਵਾਇਤਾਂ ਹਨ ਉਹਨਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਹਾਂ ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਨੌਜਵਾਨ ਲੜਕੇ-ਲੜਕੀਆਂ ਨੂੰ 60 ਹਜਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮਾਜ ਦੇ ਹਰ ਵਰਗ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾ ਕੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੀ ਭਰਪੂਰ ਜਤਨ ਕੀਤੇ ਜਾ ਰਹੇ ਹਨ।

ਲਾਲਜੀਤ ਸਿੰਘ ਭੁੱਲਰ ਨੇ ਸੂਬਾ ਵਾਸੀਆਂ ਨੂੰ ਰੰਗਲਾ ਪੰਜਾਬ ਉਤਸਵ ਵਿੱਚ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇੱਕ ਮਾਰਚ ਨੂੰ ਰੰਗਲਾ ਪੰਜਾਬ ਦਾ ਆਖਰੀ ਦਿਨ ਹੋਵੇਗਾ ਅਤੇ ਇਸ ਦਿਨ ਵੀ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲਣਗੇ। ਉਹਨਾਂ ਸੂਬਾ ਵਾਸੀਆਂ ਨੂੰ ਇਸ ਉਤਸਵ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਕੀਤੀ। ਸ਼ਾਮ ਰੰਗਲਾ ਪੰਜਾਬ ਉਤਸਵ ਦੌਰਾਨ ਖ਼ਾਸ ਡਰੋਨ ਸ਼ੋ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਇਤਿਹਾਸ, ਸ਼ਹੀਦਾਂ ਦੀ ਦਾਸਤਾਨ, ਵਿਰਸੇ ਨੂੰ ਦਰਸਾਇਆ ਗਿਆ।

ਇਸ ਤੋਂ ਪਹਿਲਾਂ ਰੈਡਕਰਾਸ ਭਵਨ ਤੋਂ ਸ਼ੁਰੂ ਹੋ ਕੇ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਹੋਈ ਇਕ ਕਾਰਨੀਵਲ ਪਰੇਡ ਦਾ ਆਯੋਜਨ ਵੀ ਕੀਤਾ ਗਿਆ, ਜਿਸ ਨੂੰ ਅੰਮ੍ਰਿਤਸਰ ਵਾਸੀਆਂ ਵਲੋਂ ਕਾਫੀ ਸਰਾਹਿਆ ਗਿਆ। ਇਹ ਕਾਰਨੀਵਲ ਪਰੇਡ ਮੇਲਾ ਗਰਾਊਂਡ ਵਿਖੇ ਆ ਕੇ ਸਮਾਪਤ ਹੋਈ। ਰੰਗਲਾ ਪੰਜਾਬ ਉਤਸਵ ਦੀ ਦੂਜੀ ਸ਼ਾਮ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਮੀਤ ਕੌਰ, ਕੌਰ ਬੀ ਅਤੇ ਗਾਇਕ ਕੁਲਵਿੰਦਰ ਬਿੱਲਾ ਵਲੋਂ ਆਪਣੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਗਿਆ।

ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ, ਪੰਜਾਬ ਲਘੂ ਉਦਯੋਗ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਐਸ.ਡੀ.ਐਮ ਗੁਰਮੰਦਰ ਸਿੰਘ, ਅਲਕਾ ਕਾਲੀਆ, ਸੈਰ ਸਪਾਟਾ ਅਧਿਕਾਰੀ ਸੁਖਮਨ ਸਿੰਘ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande