ਪੰਜਾਬ ਦੀ ਸੱਤਾ ਕੁਝ ਹੱਥਾਂ ਵਿੱਚ ਰਹਿਣ ਕਾਰਨ ਵਿਕਾਸ ਪ੍ਰਭਾਵਿਤ ਹੋਇਆ : ਮੁੱਖ ਮੰਤਰੀ ਸੈਣੀ
ਚੰਡੀਗੜ੍ਹ, 01 ਮਾਰਚ (ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿੱਚ ਸੈਣੀ ਸਮਾਜ ਵੱਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਸੱਤਾ ਕੁਝ ਹੱਥਾਂ ਤੱਕ ਸਿਮਟਣ ਕਾਰਨ ਵਿਕਾਸ ਪ੍ਰਭਾਵਿਤ ਹੋਇਆ ਹੈ। ਹੁਣ
ਪੰਜਾਬ ਦੀ ਸੱਤਾ ਕੁਝ ਹੱਥਾਂ ਵਿੱਚ ਰਹਿਣ ਕਾਰਨ ਵਿਕਾਸ ਪ੍ਰਭਾਵਿਤ ਹੋਇਆ : ਮੁੱਖ ਮੰਤਰੀ ਸੈਣੀ


ਚੰਡੀਗੜ੍ਹ, 01 ਮਾਰਚ (ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿੱਚ ਸੈਣੀ ਸਮਾਜ ਵੱਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਸੱਤਾ ਕੁਝ ਹੱਥਾਂ ਤੱਕ ਸਿਮਟਣ ਕਾਰਨ ਵਿਕਾਸ ਪ੍ਰਭਾਵਿਤ ਹੋਇਆ ਹੈ। ਹੁਣ ਰਾਜਨੀਤੀ ਦੀ ਦਿਸ਼ਾ ਬਦਲਣ ਦਾ ਸਮਾਂ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਓ.ਬੀ.ਸੀ. ਵਰਗ ਇੱਕਜੁੱਟ ਹੋ ਕੇ ਨਿਰਣਾਇਕ ਭੂਮਿਕਾ ਨਿਭਾਏਗਾ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਵੇਗਾ ਤਾਂ ਜੋ ਪੰਜਾਬ ਨੂੰ ਫਿਰ ਤੋਂ ਰੰਗਲਾ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 31 ਫੀਸਦੀ ਓ.ਬੀ.ਸੀ. ਵਰਗ ਹੈ, ਇਹ ਮਿਲ ਕੇ ਰਾਜਨੀਤੀ ਦੀ ਧੁਰੀ ਬਣਨ ਅਤੇ ਰਾਜਨੀਤਿਕ ਭੂਮਿਕਾ ਨਿਭਾਉਣ। ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹਨ। ਬੇਰੁਜ਼ਗਾਰੀ, ਨਸ਼ਾ, ਅਪਰਾਧ ਅਤੇ ਪਲਾਇਨ (ਹਿਜਰਤ) ਨਾਲ ਜੂਝ ਰਹੇ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਦਾ ਹੁਣ ਵਕਤ ਆ ਗਿਆ ਹੈ। ਇਸ ਕਾਰਜ ਵਿੱਚ ਸੈਣੀ ਸਮਾਜ ਨੂੰ ਵੱਡੀ ਭੂਮਿਕਾ ਨਿਭਾਉਣੀ ਪਵੇਗੀ।

ਮੁੱਖ ਮੰਤਰੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਤੰਜ ਕੱਸਦਿਆਂ ਕਿਹਾ ਕਿ ਬਿਹਾਰ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਹਰਿਆਣਾ ਵਿੱਚ ਵੋਟ ਚੋਰੀ ਦੇ ਦੋਸ਼ ਲਾਏ, ਪਰ ਇਨ੍ਹਾਂ ਦੋਸ਼ਾਂ ਨੂੰ ਜਨਤਾ ਨੇ ਸਿਰੇ ਤੋਂ ਖਾਰਜ ਕਰਨ ਦਾ ਕੰਮ ਕੀਤਾ ਹੈ।

ਮੁੱਖ ਮੰਤਰੀ ਨੇ ਸੈਣੀ ਸਮਾਜ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮਾਜ ਨੇ ਆਜ਼ਾਦੀ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਮਹਿੰਗਾ ਸਿੰਘ ਅਤੇ ਹਰੀ ਸਿੰਘ ਸੈਣੀ ਨੂੰ ਸਮਾਜ ਦੇ ਹੀਰੇ ਦੱਸਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸੈਣੀ ਸਮਾਜ ਮਾਨਵਤਾ ਦੀ ਸੇਵਾ ਦੇ ਕਾਰਜਾਂ ਵਿੱਚ ਮੋਹਰੀ ਰਿਹਾ ਹੈ। ਪੰਜਾਬ ਵਿੱਚ ਹੜ੍ਹਾਂ ਦੇ ਸਮੇਂ ਸਮਾਜ ਦੇ ਲੋਕਾਂ ਨੇ ਵੱਧ-ਚੜ੍ਹ ਕੇ ਸਹਾਇਤਾ ਕੀਤੀ। ਚੰਡੀਗੜ੍ਹ ਦੇ ਪ੍ਰਸਿੱਧ ਰੌਕ ਗਾਰਡਨ ਦੇ ਨਿਰਮਾਤਾ ਨੇਕ ਚੰਦ ਸੈਣੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਮਾਜ ਵਿੱਚ ਕਲਾ ਅਤੇ ਸੱਭਿਆਚਾਰ ਦੀ ਅਮਿੱਟ ਛਾਪ ਛੱਡੀ ਹੈ।

--------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande