ਵਪਾਰਕ ਗੈਸ ਸਿਲੰਗਰ ਦੀ ਕੀਮਤ ’ਚ ਵਾਧਾ, 31 ਰੁਪਏ ਮਹਿੰਗਾ
ਨਵੀਂ ਦਿੱਲੀ, 01 ਮਾਰਚ (ਹਿੰ.ਸ.)। ਤੇਲ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਦਾ ਐਲਾਨ ਕੀਤਾ ਹੈ। ਹੋਲੀ ਤੋਂ ਪਹਿਲਾਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ 31 ਰੁਪਏ ਇਜ਼ਾਫਾ ਕੀਤਾ ਹੈ। ਇਹ ਵਾ
ਪ੍ਰਤੀਕਾਤਮਕ।


ਨਵੀਂ ਦਿੱਲੀ, 01 ਮਾਰਚ (ਹਿੰ.ਸ.)। ਤੇਲ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਦਾ ਐਲਾਨ ਕੀਤਾ ਹੈ। ਹੋਲੀ ਤੋਂ ਪਹਿਲਾਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ 31 ਰੁਪਏ ਇਜ਼ਾਫਾ ਕੀਤਾ ਹੈ। ਇਹ ਵਾਧਾ 1 ਮਾਰਚ, 2026 ਭਾਵ ਕਿ ਅੱਜ ਤੋਂ ਲਾਗੂ ਹੋ ਗਿਆ ਹੈ।ਸਰਕਾਰੀ ਮਾਲਕੀ ਵਾਲੀ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਵਾਧੇ ਤੋਂ ਬਾਅਦ ਦਿੱਲੀ ਵਿੱਚ 19 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਹੁਣ 1768.50 ਰੁਪਏ ਹੋ ਗਈ ਹੈ। ਪਹਿਲਾਂ, ਇਸ ਦੀ ਕੀਮਤ 1740.50 ਰੁਪਏ ਸੀ। ਇਸੇ ਤਰ੍ਹਾਂ, ਕੋਲਕਾਤਾ ਵਿਚ, ਇਸਦੀ ਕੀਮਤ 1844.50 ਰੁਪਏ ਤੋਂ ਵੱਧ ਕੇ 1875.50 ਰੁਪਏ ਹੋ ਗਈ ਹੈ। ਮੁੰਬਈ ਵਿਚ, ਇਹ ਹੁਣ 1720.50 ਰੁਪਏ ਵਿਚ ਉਪਲਬਧ ਹੋਵੇਗਾ, ਜਦੋਂ ਕਿ ਪਹਿਲਾਂ ਇਹ 1692 ਰੁਪਏ ਵਿਚ ਉਪਲਬਧ ਸੀ। ਚੇਨਈ ਵਿਚ, ਕੀਮਤ 1899.50 ਰੁਪਏ ਤੋਂ ਵਧਾ ਕੇ 1929 ਰੁਪਏ ਕਰ ਦਿੱਤੀ ਗਈ ਹੈ।ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਘਰੇਲੂ 14.2 ਕਿਲੋਗ੍ਰਾਮ ਦਾ ਸਿਲੰਡਰ ਰਾਜਧਾਨੀ ਦਿੱਲੀ ਵਿੱਚ 853.00 ਰੁਪਏ ਵਿੱਚ ਉਪਲਬਧ ਹੋਵੇਗਾ। ਕੋਲਕਾਤਾ ਵਿੱਚ ਇਸਦੀ ਕੀਮਤ 879.00 ਰੁਪਏ, ਮੁੰਬਈ ਵਿੱਚ 852.50 ਰੁਪਏ ਅਤੇ ਚੇਨਈ ਵਿੱਚ 868.50 ਰੁਪਏ ’ਤੇ ਹੀ ਬਣੀ ਹੋਈ ਹੈ।

---------------

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande