
ਚੰਡੀਗੜ੍ਹ, 01 ਮਾਰਚ (ਹਿੰ.ਸ.)। ਪੰਜਾਬ ਨੇ ਹੋਲੀ ਦੇ ਮੌਕੇ 'ਤੇ 4 ਮਾਰਚ, ਬੁੱਧਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ (ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਦੋਵੇਂ) ਬੰਦ ਰਹਿਣਗੀਆਂ। ਇਸ ਦਿਨ ਬੈਂਕ ਵੀ ਬੰਦ ਰਹਿਣਗੇ ਕਿਉਂਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਘੋਸ਼ਿਤ ਕੀਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਸਮੇਤ ਪੂਰੇ ਭਾਰਤ ‘ਚ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਧਾਰਮਿਕ ਕੈਲੰਡਰ ਅਨੁਸਾਰ, ਫੱਗਣ ਮਹੀਨੇ ਦੀ ਪੂਰਨਮਾਸ਼ੀ 2 ਮਾਰਚ ਤੋਂ ਸ਼ੁਰੂ ਹੋ ਕੇ 3 ਮਾਰਚ ਤੱਕ ਰਹੇਗੀ। ਇਸ ਵਾਰ ਹੋਲਿਕਾ ਦਹਿਨ 3 ਮਾਰਚ ਦੀ ਸ਼ਾਮ ਨੂੰ ਕੀਤਾ ਜਾਵੇਗਾ, ਜਦਕਿ ਰੰਗਾਂ ਵਾਲੀ ਹੋਲੀ 4 ਮਾਰਚ ਨੂੰ ਮਨਾਈ ਜਾਵੇਗੀ। ਇਸ ਤਿਉਹਾਰ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਤਿਉਹਾਰ ਨੂੰ ਸੁਰੱਖਿਅਤ ਅਤੇ ਖੁਸ਼ੀ ਨਾਲ ਮਨਾ ਸਕਣ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ