ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਮੁਕਤਸਰ ਸਾਹਿਬ, 01 ਮਾਰਚ (ਹਿੰ.ਸ.)। ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ ''ਤੇ ਸਰਗਰਮੀ ਨਾਲ ਕੰਮ ਕਰਨਗੇ। ਇਹ ਪ੍ਰਗ
ਸਮਾਗਮ ਦੌਰਾਨ ਸਨਮਾਨ ਸਮਾਰੋਹ ਦਾ ਦ੍ਰਿਸ਼


ਸ੍ਰੀ ਮੁਕਤਸਰ ਸਾਹਿਬ, 01 ਮਾਰਚ (ਹਿੰ.ਸ.)। ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ। ਇਹ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਗਰੀਨ ਸੀ ਰਿਜੋਰਟ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਮਰਪਿਤ ਕੋਰ ਗਰੁੱਪ ਬਣਾਏ ਜਾ ਰਹੇ ਹਨ। ਇਨ੍ਹਾਂ ਕੋਰ ਗਰੁੱਪਾਂ ਵਿੱਚ 10-10 ਮੈਂਬਰ ਹੋਣਗੇ, ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਇਹ ਸਮੂਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਹੱਲ ਕਰਨ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨਗੇ ਅਤੇ ਤੁਰੰਤ ਕਾਰਵਾਈ ਲਈ ਮੁੱਦਿਆਂ ਨੂੰ ਸਿੱਧੇ ਕਮਿਸ਼ਨ ਕੋਲ ਭੇਜਣਗੇ।

ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ 9855475547 ਜਾਰੀ ਕੀਤਾ ਗਿਆ ਹੈ ਜਿਸ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖਾਂ ਦੇ ਅਧਿਕਾਰਾਂ ਦੀ ਰਾਖੀ ਲਈ ਨਵੀਆਂ ਐਡਵਾਈਜ਼ਰੀਆਂ ਜਾਰੀ ਕੀਤੀਆਂ ਗਈਆਂ ਹਨ ਜਿਸ ਤਹਿਤ ਕਮਿਸ਼ਨ ਨੇ ਹਸਪਤਾਲਾਂ ਨੂੰ ਕਿਸੇ ਵੀ ਸਥਿਤੀ ਵਿੱਚ ਲਾਸ਼ਾਂ ਨੂੰ ਰੋਕਣ ਤੋਂ ਸਖ਼ਤੀ ਨਾਲ ਮਨਾਹੀ ਕੀਤੀ ਹੈ, ਜਿਸ ਵਿੱਚ ਬਿੱਲਾਂ ਦਾ ਭੁਗਤਾਨ ਨਾ ਹੋਣਾ ਵੀ ਸ਼ਾਮਲ ਹੈ, ਅਜਿਹੇ ਅਭਿਆਸਾਂ ਨੂੰ ਮਨੁੱਖੀ ਮਾਣ ਅਤੇ ਡਾਕਟਰੀ ਨੈਤਿਕਤਾ ਦੀ ਗੰਭੀਰ ਉਲੰਘਣਾ ਕਰਾਰ ਦਿੱਤਾ ਗਿਆ ਹੈ। ਹਸਪਤਾਲਾਂ ਨੂੰ ਮ੍ਰਿਤਕ ਵਿਅਕਤੀਆਂ, ਖਾਸ ਕਰਕੇ ਲਾਵਾਰਿਸ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਮਾਮਲਿਆਂ, ਮੁਫ਼ਤ ਜਾਂ ਸਹਾਇਤਾ ਪ੍ਰਾਪਤ ਸਸਕਾਰ/ਦਫ਼ਨਾਉਣ ਲਈ ਸਹਾਇਤਾ ਦੇ ਪ੍ਰਬੰਧਾਂ ਦੇ ਨਾਲ ਸਨਮਾਨਜਨਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵੀ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਵੀ ਯਕੀਨੀ ਬਣਾਈ ਜਾ ਰਹੀ ਹੈ ਜਿਸ ਤਹਿਤ ਉਨ੍ਹਾਂ ਨੂੰ ਸੁਰੱਖਿਆ ਉਪਕਰਨ ਦੇਣੇ, ਬੀਮਾ ਕਰਵਾਉਣਾ ਆਦਿ ਲਾਜ਼ਮੀ ਹੈ।

ਇਸ ਤੋਂ ਪਹਿਲਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਤੋਂ ਜਾਣੂੰ ਹੋ ਰਹੇ ਹਨ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਿੱਦਤ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਬਲੱਡ ਸੇਵਾ ਵੈਲਫੇਅਰ ਸੋਸਾਇਟੀ ਪੀ.ਬੀ 30 ਦੇ ਸਮੂਹ ਮੈਂਬਰਾਂ ਨੇ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਦਾ ਸ੍ਰੀ ਮੁਕਤਸਰ ਸਾਹਿਬ ਆਉਣ ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਪੁਲਿਸ ਵਿਭਾਗ ਤੋਂ ਥਾਣਿਆਂ, ਚੌਂਕੀਆਂ ਵਿੱਚ ਸਹੂਲਤਾਂ, ਕੈਮਰਿਆਂ ਆਦਿ ਬਾਰੇ ਰਿਪੋਰਟ ਮੰਗੀ ਅਤੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਬਾਰੇ ਸਮਾਂਬੱਧ ਰਿਪੋਰਟ ਮੰਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਖੱਜਲ ਖੁਆਰੀ ਪੇਸ਼ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐੱਸਡੀਐੱਮ ਸ੍ਰੀ ਮੁਕਤਸਰ ਸਾਹਿਬ ਵੀਰਪਾਲ ਕੌਰ, ਐੱਸਡੀਐੱਮ ਗਿੱਦੜਬਾਹਾ ਜਸਪਾਲ ਸਿੰਘ ਬਰਾੜ, ਐੱਸਡੀਐੱਮ ਮਲੋਟ ਪੰਕਜ ਕੁਮਾਰ, ਸਹਾਇਕ ਕਮਿਸ਼ਨਰ (ਜ) ਅਤੇ ਮੁੱਖ ਮੰਤਰੀ ਖੇਤਰੀ ਅਫਸਰ ਜੁਗਰਾਜ ਸਿੰਘ ਕਾਹਲੋਂ, ਐਸ ਪੀ ਹਰਕਮਲ ਕੌਰ, ਜ਼ਿਲ੍ਹਾ ਭਲਾਈ ਅਫਸਰ ਜਗਮੋਹਨ ਸਿੰਘ ਮਾਨ, ਗੁਰਚਰਨ ਸਿੰਘ ਧਾਲੀਵਾਲ, ਹਰਚਰਨ ਸਿੰਘ ਧਾਲੀਵਾਲ, ਮੁਨੀਸ਼ ਦੂਆ, ਬਲਰਾਜ ਕੁਮਾਰ ਦੂਰੇਜਾ ਤੇ ਵੱਖ ਵੱਖ ਸੰਸਥਾਵਾਂ ਦੇ ਅਹੁਦੇਦਾਰ, ਸਮਾਜਸੇਵੀ ਤੇ ਇਲਾਕਾ ਵਾਸੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande