ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ ਅਤੇ ਪੋਸਟਰ ਮੇਕਿੰਗ ਮੁਕਾਬਲੇ
ਅਬੋਹਰ , 01 ਮਾਰਚ (ਹਿੰ.ਸ.)। ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਅਤੇ ਪੋਸਟਰ ਮੇਕਿੰਗ ਮੁਕਾਬਲੇ ਡੀ.ਏ.ਵੀ ਕਾਲਜ ਦੇ ਵਿਹੜੇ ਵਿੱਚ ਕਰਵਾਏ ਗਏl ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜਿਲਕਾ ਦੀ ਸਰਪ੍ਰ
ਯੁਵਕ ਸੇਵਾਵਾਂ ਵਿਭਾਗ ਵੱਲੋਂ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਬੁਲਾਰੇ


ਅਬੋਹਰ , 01 ਮਾਰਚ (ਹਿੰ.ਸ.)। ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਅਤੇ ਪੋਸਟਰ ਮੇਕਿੰਗ ਮੁਕਾਬਲੇ ਡੀ.ਏ.ਵੀ ਕਾਲਜ ਦੇ ਵਿਹੜੇ ਵਿੱਚ ਕਰਵਾਏ ਗਏl ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜਿਲਕਾ ਦੀ ਸਰਪ੍ਰਸਤੀ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਡੀ.ਏ.ਵੀ. ਕਾਲਜ ਅਬੋਹਰ ਨੇ ਪਹਿਲਾ, ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਰੈਡ ਰਿਬਲ ਕਲੱਬਾਂ ਵੱਲੋਂ ਡੀ.ਏ.ਵੀ ਕਾਲਜ ਤੋਂ ਗੋਪੀ ਚੰਦ ਕਾਲਜ ਤੱਕ ਗੇਟ ਰੈਲੀ ਕੱਢੀ ਗਈ। ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਭਾਗ ਲਿਆ। ਗੇਟ ਰੈਲੀ ਰਾਹੀਂ ਲੋਕਾਂ ਨੂੰ ਖੂਨ ਦਾਨ ਅਤੇ ਐਚਆਈਵੀ ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande