ਹੁਸ਼ਿਆਰਪੁਰ : 2 ਹਫਤੇ ਡੇਅਰੀ ਸਿਖਲਾਈ ਕੋਰਸ 16 ਮਾਰਚ ਤੋਂ
ਹੁਸ਼ਿਆਰਪੁਰ, 10 ਮਾਰਚ (ਹਿੰ.ਸ.)। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 16 ਮਾਰਚ
ਹੁਸ਼ਿਆਰਪੁਰ : 2 ਹਫਤੇ ਡੇਅਰੀ ਸਿਖਲਾਈ ਕੋਰਸ 16 ਮਾਰਚ ਤੋਂ


ਹੁਸ਼ਿਆਰਪੁਰ, 10 ਮਾਰਚ (ਹਿੰ.ਸ.)। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 16 ਮਾਰਚ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ- ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਕੋਈ ਵੀ ਵਿਅਕਤੀ (ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ 14 ਮਾਰਚ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਅਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਫੀਸ ਟ੍ਰੇਨਿੰਗ ਪੂਰੀ ਕਰਨ ਉਪਰੰਤ ਵਾਪਸ ਕਰ ਦਿੱਤੀ ਜਾਵੇਗੀ।

ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2,5,10 ਦੁਧਾਰੂ ਪਸ਼ੂਆਂ ਦੀ ਖਰੀਦ ਤੇ ਜਨਰਲ ਜਾਤੀ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025, 9872277136 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande