ਸਰਵੀਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ. ਵੀ ਟੀਕਾ ਬਹੁਤ ਜ਼ਰੂਰੀ : ਸਿਵਿਲ ਸਰਜਨ ਪਟਿਆਲਾ
ਪਟਿਆਲਾ, 10 ਮਾਰਚ (ਹਿੰ.ਸ.)। ਸਿਵਲ ਸਰਜਨ ਪਟਿਆਲਾ ਡਾ. ਕੁਸ਼ਲਦੀਪ ਗਿੱਲ ਨੇ ਐੱਚ.ਪੀ. ਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਵੀਕਲ ਕੈਂਸਰ ਮਹਿਲਾਵਾਂ ਵਿੱਚ ਦੂਜਾ ਸਭ ਤੋਂ ਵੱਧ ਪਾਇਆ ਜਾਣ ਵਾਲਾ ਕੈਂਸਰ ਹੈ। ਉਨ੍ਹਾਂ ਕਿਹਾ ਕਿ ਲਗਭਗ 99 ਫੀਸਦੀ ਮਾਮਲਿਆਂ ਵਿੱ
ਸਿਵਲ ਸਰਜਨ ਪਟਿਆਲਾ ਡਾ. ਕੁਸ਼ਲਦੀਪ ਗਿੱਲ


ਪਟਿਆਲਾ, 10 ਮਾਰਚ (ਹਿੰ.ਸ.)। ਸਿਵਲ ਸਰਜਨ ਪਟਿਆਲਾ ਡਾ. ਕੁਸ਼ਲਦੀਪ ਗਿੱਲ ਨੇ ਐੱਚ.ਪੀ. ਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਵੀਕਲ ਕੈਂਸਰ ਮਹਿਲਾਵਾਂ ਵਿੱਚ ਦੂਜਾ ਸਭ ਤੋਂ ਵੱਧ ਪਾਇਆ ਜਾਣ ਵਾਲਾ ਕੈਂਸਰ ਹੈ। ਉਨ੍ਹਾਂ ਕਿਹਾ ਕਿ ਲਗਭਗ 99 ਫੀਸਦੀ ਮਾਮਲਿਆਂ ਵਿੱਚ ਇਹ ਬਿਮਾਰੀ ਐੱਚ. ਪੀ. ਵੀ ਵਾਇਰਸ ਦੀ ਇਨਫੈਕਸ਼ਨ ਕਾਰਨ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਇਸ ਤੋਂ ਬਚਾਅ ਲਈ ਗਾਰਡਾਸਿਲ-4 ਵੈਕਸੀਨ ਦਿੱਤੀ ਜਾ ਰਹੀ ਹੈ। ਇਹ ਵੈਕਸੀਨ ਉਨ੍ਹਾਂ ਲੜਕੀਆਂ ਨੂੰ ਲਗਾਈ ਜਾ ਰਹੀ ਹੈ ਜਿਨ੍ਹਾਂ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੈ ਪਰ ਅਜੇ 15ਵਾਂ ਜਨਮਦਿਨ ਨਹੀਂ ਮਨਾਇਆ ਹੈ। ਡਾ. ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 13 ਥਾਵਾਂ 'ਤੇ ਇਹ ਟੀਕਾਕਰਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਮਾਤਾ ਕੌਸ਼ਲਿਆ ਹਸਪਤਾਲ ਪਟਿਆਲਾ, ਰਾਜਿੰਦਰਾ ਹਸਪਤਾਲ ਪਟਿਆਲਾ, ਸੀ.ਐੱਚ. ਸੀ. ਨਾਭਾ, ਸਮਾਣਾ, ਰਾਜਪੁਰਾ, ਭਾਦਸੋਂ, ਕਾਲੋ ਮਾਜਰਾ, ਹਰਪਾਲਪੁਰ, ਦੂਧਨ ਸਾਧਾਂ, ਪਾਤੜਾ, ਕੌਲੀ ਆਦਿ ਸਿਹਤ ਸੰਸਥਾਵਾਂ ਸ਼ਾਮਲ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਦੁਨੀਆ ਭਰ ਵਿੱਚ 50 ਕਰੋੜ ਤੋਂ ਵੱਧ ਲੋਕਾਂ ਨੂੰ ਇਹ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਇਹ ਵੈਕਸੀਨ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਮੰਨੀ ਜਾਂਦੀ ਹੈ। ਸਿਵਲ ਸਰਜਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਇਸ ਗੰਭੀਰ ਬਿਮਾਰੀ ਤੋਂ ਬਚਾਉਣ ਲਈ ਐੱਚ. ਪੀ. ਵੀ ਵੈਕਸੀਨ ਜ਼ਰੂਰ ਲਗਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਚੱਲ ਰਹੇ ਟੀਕਾਕਰਨ ਅਭਿਆਨ ਦਾ ਲਾਭ ਲੈਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande