ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸੁਨਾਵਰਦੀਪ ਸਿੰਘ ਦਾ ਡੀ. ਸੀ ਫਰੀਦਕੋਟ ਵੱਲੋਂ ਸਨਮਾਨ
ਫਰੀਦਕੋਟ, 10 ਮਾਰਚ (ਹਿੰ.ਸ.)। ਫਰੀਦਕੋਟ ਦੇ ਹੋਨਹਾਰ ਨੌਜਵਾਨ ਸੁਨਾਵਰਦੀਪ ਸਿੰਘ ਨੇ ਯੂਪੀਐਸਸੀ ਸਿਵਲ ਸਰਵਿਸਿਜ਼ ਇਮਤਿਹਾਨ 2025 ਵਿੱਚ ਆਲ ਇੰਡੀਆ ਰੈਂਕ 76 ਹਾਸਲ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ ਵੱਲੋਂ ਉਨ੍ਹਾਂ
ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸੁਨਾਵਰਦੀਪ ਸਿੰਘ ਦਾ ਸਨਮਾਨ ਕਰਦੇ ਡੀ. ਸੀ ਫਰੀਦਕੋਟ


ਫਰੀਦਕੋਟ, 10 ਮਾਰਚ (ਹਿੰ.ਸ.)। ਫਰੀਦਕੋਟ ਦੇ ਹੋਨਹਾਰ ਨੌਜਵਾਨ ਸੁਨਾਵਰਦੀਪ ਸਿੰਘ ਨੇ ਯੂਪੀਐਸਸੀ ਸਿਵਲ ਸਰਵਿਸਿਜ਼ ਇਮਤਿਹਾਨ 2025 ਵਿੱਚ ਆਲ ਇੰਡੀਆ ਰੈਂਕ 76 ਹਾਸਲ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਿਤਾ ਡਾ. ਕੁਲਦੀਪ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ ਅਤੇ ਮਾਤਾ ਪ੍ਰੋਫੈਸਰ-ਡਾ. ਗਗਨਦੀਪ ਕੌਰ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸੁਨਾਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸਫਲਤਾ ਜ਼ਿਲ੍ਹੇ ਦੇ ਹੋਰ ਨੌਜਵਾਨਾਂ ਲਈ ਪ੍ਰੇਰਣਾ ਸਰੂਪ ਹੈ। ਉਨ੍ਹਾਂ ਕਿਹਾ ਕਿ ਲਗਨ, ਮਿਹਨਤ ਅਤੇ ਦ੍ਰਿੜ ਨਿਸ਼ਚੇ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ 26 ਸਾਲਾ ਸੁਨਾਵਰਦੀਪ ਸਿੰਘ ਫਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਨੇ ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਤੋਂ ਮਕੈਨਿਕਲ ਇੰਜੀਨੀਅਰਿੰਗ ਕੀਤੀ ਹੈ। ਇਹ ਉਨ੍ਹਾਂ ਦੀ ਤੀਜੀ ਕੋਸ਼ਿਸ਼ ਸੀ ਜਿਸ ਵਿੱਚ ਉਨ੍ਹਾਂ ਨੇ ਆਲ ਇੰਡੀਆ ਰੈਂਕ 76 ਪ੍ਰਾਪਤ ਕੀਤੀ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਕੋਆਪਰੇਟਿਵਜ਼ ਵਿਭਾਗ ਵਿੱਚ ਗ੍ਰੇਡ-ਬੀ ਇੰਸਪੈਕਟਰ ਵਜੋਂ ਸੇਵਾ ਨਿਭਾ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਇਸ ਉਪਲਬਧੀ ‘ਤੇ ਮਾਣ ਹੈ ਅਤੇ ਉਮੀਦ ਜਤਾਈ ਕਿ ਉਹ ਭਵਿੱਖ ਵਿੱਚ ਦੇਸ਼ ਦੀ ਸੇਵਾ ਕਰਦਿਆਂ ਲੋਕਾਂ ਦੀ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande