ਫਰੀਦਕੋਟ ਜ਼ਿਲ੍ਹੇ ਦੇ 157 ਕਾਮਨ ਸੇਵਾ ਕੇਂਦਰਾਂ ਵਿੱਚ ਬਣਾਏ ਜਾ ਰਹੇ ਹਨ ਸਿਹਤ ਬੀਮਾ ਕਾਰਡ : ਡਿਪਟੀ ਕਮਿਸ਼ਨਰ
ਫਰੀਦਕੋਟ, 10 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ 157 ਸੀ.ਐੱਸ.ਸੀ. ਸੈਂਟਰਾਂ ’ਤੇ ਜਾ ਕੇ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਤਹਿਤ ਆਪਣੇ ਸਿਹਤ ਕਾਰਡ ਬਿਲਕੁਲ ਮੁਫਤ ਬਣਾਏ ਜਾ ਰਹੇ ਹਨ ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਫੀਸ ਦੀ ਅਦਾਇਗੀ ਨਾ
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ


ਫਰੀਦਕੋਟ, 10 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ 157 ਸੀ.ਐੱਸ.ਸੀ. ਸੈਂਟਰਾਂ ’ਤੇ ਜਾ ਕੇ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਤਹਿਤ ਆਪਣੇ ਸਿਹਤ ਕਾਰਡ ਬਿਲਕੁਲ ਮੁਫਤ ਬਣਾਏ ਜਾ ਰਹੇ ਹਨ ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਫੀਸ ਦੀ ਅਦਾਇਗੀ ਨਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ 157 ਸੀ.ਐਸ.ਸੀ ਸੈਂਟਰ ਦੇ ਬਾਹਰ ਸਿਹਤ ਬੀਮਾ ਯੋਜਨਾ ਬਣਾਉਣ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਹਫਤਾਵਾਰੀ ਕੈਂਪ ਲਗਾ ਕੇ ਵੀ ਲੋਕਾਂ ਦੇ ਸਿਹਤ ਬੀਮਾ ਕਾਰਡ ਤਿਆਰ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਹੁਣ ਸਿਹਤ ਬੀਮਾ ਕਾਰਡ ਬਣਾਉਣ ਲਈ ਕੋਈ ਵੀ ਪਰਚੀ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਪਰਿਵਾਰ ਆਧਾਰ ਕਾਰਡ ਅਤੇ ਵੋਟਰ ਕਾਰਡ ਦੇ ਆਧਾਰ ’ਤੇ ਐਨਰੋਲ ਹੋ ਸਕਦੇ ਹਨ। ਇਸ ਦੇ ਨਾਲ ਪਰਿਵਾਰ ਦੇ ਮੁਖੀ ਵੱਲੋਂ ਸਵੈ-ਘੋਸ਼ਣਾ ਪੱਤਰ ਵੀ ਲਾਜ਼ਮੀ ਹੈ, ਜਿਸ ਵਿੱਚ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਜਾਣਕਾਰੀ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ।

ਡਿਪਟੀ ਮੈਡੀਕਲ ਕਮਿਸ਼ਨਰ ਫਰੀਦਕੋਟ ਡਾ. ਵਿਸ਼ਵਦੀਪ ਗੋਇਲ ਨੇ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਜਿਲ੍ਹੇ ਦੇ 157 ਸੀ.ਐਸ.ਸੀ. ਸੈਂਟਰਾਂ ਤੇ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਤਹਿਤ ਮੁਫਤ ਵਿੱਚ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੰਨਾਂ ਲੋਕਾਂ ਦੇ ਸਿਹਤ ਬੀਮਾ ਕਾਰਡ ਬਣ ਗਏ ਹਨ, ਉਨ੍ਹਾਂ ਦਾ ਸਰਕਾਰੀ ਅਤੇ ਇੰਨਪੈਲਨਡ ਹਸਪਤਾਲਾਂ ਵਿੱਚ ਇਲਾਜ ਬਿਲਕੁਲ ਮੁਫਤ ਵਿੱਚ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਕੋਈ ਵੀ ਪੈਸਾ ਨਹੀਂ ਲੱਗੇਗਾ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਬੀਮਾ ਯੋਜਨਾ ਤਹਿਤ ਜਾ ਕੇ ਆਪਣੇ ਕਾਰਡ ਬਣਵਾਉਣ, ਤਾਂ ਜੋ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਪੂਰਾ ਲਾਭ ਲਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande