ਲੁਧਿਆਣਾ ਦੀ ਜਮਾਲਪੁਰ ਪੁਲਿਸ ਵੱਲੋਂ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ
ਲੁਧਿਆਣਾ,10 ਮਾਰਚ (ਹਿੰ.ਸ.)। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਸਵਪਨ ਸ਼ਰਮਾ, ਆਈਪੀਐਸ, ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਜਮਾਲਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ
ਪੁਲਿਸ ਵੱਲੋਂ ਕਾਬੂ ਕੀਤਾ ਗਿਆ ਮੁਲਜ਼ਮ


ਲੁਧਿਆਣਾ,10 ਮਾਰਚ (ਹਿੰ.ਸ.)। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਸਵਪਨ ਸ਼ਰਮਾ, ਆਈਪੀਐਸ, ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਜਮਾਲਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ।

ਥਾਣੇਦਾਰ ਦਲਵੀਰ ਸਿੰਘ, ਮੁੱਖ ਅਫਸਰ ਥਾਣਾ ਜਮਾਲਪੁਰ ਅਤੇ ਸਬ-ਇੰਸਪੈਕਟਰ ਕਰਨਜੀਤ ਸਿੰਘ/ਲੁਧਿਆਣਾ ਸਮੇਤ ਪੁਲਿਸ ਪਾਰਟੀ ਵੱਲੋਂ ਦੌਰਾਨੇ ਨਾਕਾਬੰਦੀ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵੱਲੋਂ ਪਿੰਡ ਝਾਬੇਵਾਲ ਕੱਟ ਤੋਂ ਪਿੰਡ ਭਾਮੀਆ ਕਲਾਂ ਨੂੰ ਜਾਣ ਵਾਲੀ ਸੜਕ ਉੱਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇਤਲਾਹ ਮਿਲੀ ਕਿ ਕਰਮਜੀਤ ਸਿੰਘ ਉਰਫ ਭੀਮਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਬਰਵਾਲੀ ਕਲਾਂ, ਥਾਣਾ ਤਹਿਸੀਲ ਖਮਾਣੋ, ਜ਼ਿਲ੍ਹਾ ਫਤਿਹਗੜ ਸਾਹਿਬ (ਹਾਲ ਵਾਸੀ ਕਿਰਾਏਦਾਰ ਸੂਰਜ ਭਾਨ ਗਲੀ ਨੰਬਰ-1, ਸ਼ਾਂਤੀ ਵਿਹਾਰ ਕਾਲੋਨੀ, ਨੇੜੇ ਗੈਸ ਗੋਦਾਮ ਭਾਮੀਆ ਕਲਾਂ ਲੁਧਿਆਣਾ) ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਨਸ਼ਾ ਵੇਚਣ ਲਈ ਉਥੇ ਆ ਰਿਹਾ ਹੈ।

ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਅਤੇ ਉਸ ਦੀ ਤਲਾਸ਼ੀ ਦੌਰਾਨ ਉਸ ਪਾਸੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਸ ਥਾਣਾ ਜਮਾਲਪੁਰ ਲੁਧਿਆਣਾ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande