ਖੁਸ਼ੀ ਫਾਉਂਡੇਸ਼ਨ ਲੋੜਵੰਦਾਂ ਦੀ ਭਲਾਈ ਅਤੇ ਮਾਨਵਤਾ ਦੀ ਸੇਵਾ ਲਈ ਵਚਨਬੱਧ - ਖੁਸ਼ਬੂ ਸਵਨਾ
ਫਾਜ਼ਿਲਕਾ, 10 ਮਾਰਚ (ਹਿੰ.ਸ.)। ਫਾਜ਼ਿਲਕਾ ਵਿਖੇ ਖੁਸ਼ਬੂ ਸਵਨਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਖੁਸ਼ੀ ਫਾਉਂਡੇਸ਼ਨ ਸੰਸਥਾ ਲੋੜਵੰਦਾਂ ਦੀ ਭਲਾਈ ਅਤੇ ਮਾਨਵਤਾ ਦੀ ਸੇਵਾ ਹਿਤ ਲਗਾਤਾਰ ਕਾਰਜ ਕਰ ਰਹੀ ਹੈ। ਇਸੇ ਲਗਾਤਾਰਤਾ ਵਿਚ ਖੁਸ਼ੀ ਫਾਉਂਡੇਸ਼ਨ ਵੱਲੋਂ ਖੁਸ਼ਬੂ ਸਵਨਾ ਨੇ ਪਿੰਡ ਮੁਹਾਰ ਖੀਵਾ ਮਨਸਾ ਵਿਖ਼ੇ ਸਥਾਨਕ ਲੜਕ
ਗੱਲਬਾਤ ਕਰਦੇ ਹੋਏ ਖੁਸ਼ਬੂ ਸਵਨਾ ਅਤੇ ਹੋਰ।


ਫਾਜ਼ਿਲਕਾ, 10 ਮਾਰਚ (ਹਿੰ.ਸ.)। ਫਾਜ਼ਿਲਕਾ ਵਿਖੇ ਖੁਸ਼ਬੂ ਸਵਨਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਖੁਸ਼ੀ ਫਾਉਂਡੇਸ਼ਨ ਸੰਸਥਾ ਲੋੜਵੰਦਾਂ ਦੀ ਭਲਾਈ ਅਤੇ ਮਾਨਵਤਾ ਦੀ ਸੇਵਾ ਹਿਤ ਲਗਾਤਾਰ ਕਾਰਜ ਕਰ ਰਹੀ ਹੈ। ਇਸੇ ਲਗਾਤਾਰਤਾ ਵਿਚ ਖੁਸ਼ੀ ਫਾਉਂਡੇਸ਼ਨ ਵੱਲੋਂ ਖੁਸ਼ਬੂ ਸਵਨਾ ਨੇ ਪਿੰਡ ਮੁਹਾਰ ਖੀਵਾ ਮਨਸਾ ਵਿਖ਼ੇ ਸਥਾਨਕ ਲੜਕੀ ਸਰੋਜ ਰਾਣੀ ਪੁੱਤਰੀ ਬੁੜ ਸਿੰਘ ਵਾਰਵਲ ਦੇ ਵਿਆਹ ਵਿਚ ਸ਼ਿਰਕਤ ਕਰਕੇ ਵਡਮੁੱਲਾ ਯੋਗਦਾਨ ਪਾਇਆ।

ਖੁਸ਼ਬੂ ਸਵਨਾ ਨੇ ਕਿਹਾ ਕਿ ਸੰਸਥਾ ਸਮਾਜ ਸੇਵੀ ਤੇ ਲੋਕ ਭਲਾਈ ਹਿੱਤ ਉਪਰਾਲੇ ਕਰ ਰਹੀ ਹੈ ਤਾਂ ਜੋ ਕੋਈ ਵੀ ਲੋੜਵੰਦ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਨਸੀਬ ਸਮਝ ਰਹੇ ਹਨ ਕਿ ਲੜਕੀਆਂ ਦੇ ਵਿਆਹ ਵਿਚ ਉਹ ਯੋਗਦਾਨ ਪਾ ਰਹੇ ਹਨ ਤੇ ਮਾਪਿਆਂ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਆਖਿਆ ਕਿ ਖੁਸ਼ੀ ਫਾਉਂਡੇਸ਼ਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਗਰੀਬ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਵਿਚ ਵੀ ਮੋਹਰੀ ਰਹੀ ਹੈ। ਉਨ੍ਹਾਂ ਆਖਿਆ ਕਿ ਖੁਸ਼ੀ ਫਾਉਂਡੇਸ਼ਨ ਸਿੱਖਿਆ, ਸਿਹਤ ਤੇ ਰੋਜ਼ਗਾਰ ’ਤੇ ਵੀ ਕੰਮ ਕਰ ਰਹੀ ਹੈ। ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇਣ ਲਈ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ, ਔਰਤਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande