ਲੁਧਿਆਣਾ ਪੁਲਿਸ ਵੱਲੋਂ 130 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਗ੍ਰਿਫਤਾਰ
ਲੁਧਿਆਣਾ, 10 ਮਾਰਚ (ਹਿੰ.ਸ.)। ਸਵਪਨ ਸ਼ਰਮਾ, ਆਈਪੀਐਸ, ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਸਕਿਰਨਜੀਤ ਸਿੰਘ ਤੇਜਾ, ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ) ਲੁਧਿਆਣਾ ਦੀ ਯੋਗ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਲਾਡੋਵਾਲ ਪੁਲਿਸ ਨੂੰ ਵੱਡ
ਪੁਲਿਸ ਵਲੋਂ ਕਾਬੂ ਕੀਤਾ ਗਿਆ ਮੁਲਜ਼ਮ


ਲੁਧਿਆਣਾ, 10 ਮਾਰਚ (ਹਿੰ.ਸ.)। ਸਵਪਨ ਸ਼ਰਮਾ, ਆਈਪੀਐਸ, ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਸਕਿਰਨਜੀਤ ਸਿੰਘ ਤੇਜਾ, ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ) ਲੁਧਿਆਣਾ ਦੀ ਯੋਗ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਲਾਡੋਵਾਲ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ, ਮੁੱਖ ਅਫਸਰ ਥਾਣਾ ਲਾਡੋਵਾਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਟਹਿਲ ਸਿੰਘ ਨੰਬਰ ਸਮੇਤ ਪੁਲਿਸ ਪਾਰਟੀ ਦੌਰਾਨੇ ਇਲਾਕਾ ਗਸ਼ਤ ਲਾਡੋਵਾਲ ਟੋਲ ਪਲਾਜਾ ਤੋਂ ਪੰਜ ਢੇਰਾ ਵੱਲ ਜਾਂਦੇ ਕੱਚੇ ਰਸਤੇ ਉੱਤੇ ਮੌਜੂਦ ਸੀ। ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸਦੀ ਪਛਾਣ ਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਗੋਕਲ ਚੰਦ ਵਾਸੀ ਪਿੰਡ ਤਲਵੰਡੀ ਕਲਾਂ, ਥਾਣਾ ਲਾਡੋਵਾਲ, ਲੁਧਿਆਣਾ ਵਜੋਂ ਹੋਈ।

ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 130 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜ਼ੋਲਮ 0.5 ਐਮਜੀ ਬਰਾਮਦ ਹੋਈਆਂ। ਇਸ ਸੰਬੰਧੀ ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਥਾਣਾ ਲਾਡੋਵਾਲ, ਕਮਿਸ਼ਨਰੇਟ ਲੁਧਿਆਣਾ ਵਿੱਚ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਖਿਲਾਫ ਪਹਿਲਾਂ ਵੀ ਐਨਡੀਪੀਐਸ ਐਕਟ ਅਤੇ ਐਕਸਾਈਜ਼ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵਿੱਚ 8 ਮੁਕੱਦਮੇ ਅਤੇ ਪੁਲਿਸ ਜ਼ਿਲ੍ਹਾ ਜਲੰਧਰ ਵਿੱਚ 01 ਮੁਕੱਦਮਾ ਦਰਜ ਹਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande