ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ, 151 ਗ੍ਰਿਫ਼ਤਾਰ
ਚੰਡੀਗੜ੍ਹ, 11 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ''ਗੈਂਗਸਟਰਾਂ ਤੇ ਵਾਰ'' ਮੁਹਿੰਮ ਦੇ 49ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ''ਤੇ ਛਾਪੇਮਾਰੀ ਕੀਤੀ। ਜ਼ਿਕ
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ, 151 ਗ੍ਰਿਫ਼ਤਾਰ


ਚੰਡੀਗੜ੍ਹ, 11 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 49ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਗੈਂਗਸਟਰਾਂ ਤੇ ਵਾਰ- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

49ਵੇਂ ਦਿਨ, ਪੁਲਿਸ ਟੀਮਾਂ ਨੇ 151 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,673 ਹੋ ਗਈ ਹੈ। ਇਸ ਤੋਂ ਇਲਾਵਾ 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 111 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨI

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ 374ਵੇਂ ਦਿਨ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ, 5387 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,938 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 63 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande