
ਅੰਮ੍ਰਿਤਸਰ, 11 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਬਜ਼ਟ ਨੂੰ ਉਦਯੋਗ ਅਤੇ ਲੋਕ ਪੱਖੀ ਦੱਸਦੇ ਹੋਏ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਹੈ ਕਿ ਮਾਨ ਸਰਕਾਰ ਨੇ ਇਸ ਬਜਟ ਵਿੱਚ ਉਦਯੋਗਿਕ ਸੈਕਟਰ ਦਾ ਖਾਸ ਖਿਆਲ ਰੱਖਿਆ ਹੈ, ਜਿਸਦਾ ਉਦੇਸ਼ ਆਉਣ ਵਾਲੇ ਸਮੇਂ ਵਿੱਚ ਇਸ ਸੈਕਟਰ ਦੇ ਵੱਧ ਤੋਂ ਵੱਧ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਅਗਾਂਹ ਵਧੂ ਬਜਟ ਪੇਸ਼ ਕਰਕੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਲੋਕ-ਪੱਖੀ ਬਜਟ ਹੈ, ਜਿਸ ਵਿੱਚ ਹਰ ਵਰਗ ਅਤੇ ਖੇਤਰ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ। ਇਹ ਬਜਟ ਪੰਜਾਬ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਉਂਦਿਆਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ।
ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਬਜਟ ਵਿੱਚ ਉਦਯੋਗਿਕ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਤਾਂ ਜੋ ਇਹ ਵੱਧ ਤੋਂ ਵੱਧ ਤਰੱਕੀ ਕਰ ਸਕੇ ਅਤੇ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਇਕੱਲੇ 2025 ਵਿੱਚ ਹੀ 55,000 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਉਦਯੋਗਪਤੀ-ਪੱਖੀ ਹੈ, ਜੋ ਪੰਜਾਬ ਦੇ ਉਦਯੋਗ ਨੂੰ ਖੁਸ਼ਹਾਲ ਵੱਲ ਲੈ ਕੇ ਜਾਏਗਾ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ਵੀ ਪੇਸ਼ ਕੀਤੀ ਹੈ ਜੋ ਕਾਰੋਬਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ। ਉਦਯੋਗ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ