
ਲੁਧਿਆਣਾ, 11 ਮਾਰਚ (ਹਿੰ.ਸ.)। ਸਵਪਨ ਸ਼ਰਮਾ, ਆਈ.ਪੀ.ਐਸ. ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੀਪੀਐਸ ਏਸੀਪੀ/ਡਿਟੈਕਟਿਵ-2 ਲੁਧਿਆਣਾ ਦੀ ਅਗਵਾਈ ਹੇਠ, ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ, ਇੰਚਾਰਜ ਸਪੈਸ਼ਲ ਸੈੱਲ ਲੁਧਿਆਣਾ ਦੀ ਨਿਗਰਾਨੀ ਵਿੱਚ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਜਾਇਜ਼ ਅਸਲਾ ਰੱਖਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਇਸ ਮੁਹਿੰਮ ਤਹਿਤ ਸਪੈਸ਼ਲ ਸੈੱਲ ਲੁਧਿਆਣਾ ਦੀ ਟੀਮ ਵੱਲੋਂ ਥਾਣਾ ਪੀ.ਏ.ਯੂ ਲੁਧਿਆਣਾ ਦੇ ਏਰੀਆ ਵਿੱਚੋਂ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਗਲੋਕ 9ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ 02 ਰੌਂਦ ਜਿੰਦਾ 9ਐਮਐਮ ਬਰਾਮਦ ਕੀਤੇ ਗਏ ਹਨ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਨਾਕਾਬੰਦੀ ਦੌਰਾਨਮਹਾਰਾਜਾ ਨਗਰ ਨੇੜੇ ਸਰਕਟ ਹਾਉਸ ਮੁਖਬਰੀ ਦੇ ਅਧਾਰ ’ਤੇ ਮੁਲਜ਼ਮ ਸਿਮਰਨ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਸੀੜਾ, ਥਾਣਾ ਮੇਹਰਬਾਨ, ਲੁਧਿਆਣਾ ਦੇ ਖਿਲਾਫ ਮੁਕੱਦਮਾ ਨੰਬਰ 39 ਮਿਤੀ 09.03.2026 ਅਧੀਨ ਧਾਰਾ 25, 54, 59 ਆਰਮਜ਼ ਐਕਟ ਥਾਣਾ ਪੀ.ਏ.ਯੂ ਲੁਧਿਆਣਾ ਵਿਖੇ ਦਰਜ ਕੀਤਾ।
ਮੁਖਬਰੀ ਦੇ ਮੁਤਾਬਕ ਸੱਗੂ ਚੌਕ ਤੋਂ ਰਾਜਪੁਰਾ ਚੌਕ ਵੱਲ ਜਾਂਦੀ ਸੜਕ ਉੱਤੇ ਪੀ.ਏ.ਯੂ ਦੀ ਕੰਧ ਨਾਲ ਖੜੀ ਮਹਿੰਦਰਾ ਥਾਰ ਗੱਡੀ ਨੰਬਰੀ ਪੀਬੀ02-ਈਪੀ-0404 ਵਿੱਚੋਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ ਇੱਕ ਗਲੋਕ 9ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ 02 ਰੌਂਦ ਜਿੰਦਾ 9ਐਮਐਮ ਬਰਾਮਦ ਕੀਤੇ ਗਏ। ਮੁਲਜ਼ਮ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ