ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਤਹਿਤ ਐਸ.ਡੀ.ਐਮ.ਅਬੋਹਰ ਦੀ ਅਗਵਾਈ ਹੇਠ ਵਪਾਰੀਆਂ ਨਾਲ ਮੀਟਿੰਗ ਆਯੋਜਿਤ
ਅਬੋਹਰ/ਫਾਜ਼ਿਲਕਾ, 12 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰ ਅਬੋਹਰ ਵਿੱਚ ਵਪਾਰੀਆਂ ਨਾਲ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਐਸ.ਡੀ.ਐਮ. ਅਬੋਹਰ ਰਵਿੰਦਰ ਸਿੰਘ ਅਰੋੜਾ ਦੀ ਅਗ
ਵਪਾਰੀਆਂ ਦੀਆਂ ਸਮੱਸਿਆ ਸੁਣਦੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਨੁਮਾਇੰਦੇ


ਅਬੋਹਰ/ਫਾਜ਼ਿਲਕਾ, 12 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰ ਅਬੋਹਰ ਵਿੱਚ ਵਪਾਰੀਆਂ ਨਾਲ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਐਸ.ਡੀ.ਐਮ. ਅਬੋਹਰ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਸੰਘ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਪੁਲਿਸ ਵਿਭਾਗ, ਆਬਕਾਰੀ ਅਤੇ ਕਰ ਵਿਭਾਗ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਕਮਿਸ਼ਨ ਰਾਜ ਪੱਧਰ, ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਪੱਧਰ 'ਤੇ ਕੰਮ ਕਰ ਰਿਹਾ ਹੈ ਅਤੇ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਵਾਰਣ ਲਈ ਵਪਾਰੀਆਂ ਦੇ ਪ੍ਰਤੀਨਿਧੀਆਂ ਨੂੰ ਵੀ ਕਮੇਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਵਪਾਰੀਆਂ ਵੱਲੋਂ ਮਾਰਕੀਟ ਵਿੱਚ ਪੁਲਿਸ ਸੁਰੱਖਿਆ ਪ੍ਰਬੰਧ, ਬਾਥਰੂਮ ਦਾ ਪ੍ਰਬੰਧ, ਕਾਰ ਪਾਰਕਿੰਗ, ਬਿਜਲੀ ਦੀਆਂ ਤਾਰਾਂ ਅਤੇ ਮੈਡੀਕਲ ਐਮਰਜੈਂਸੀ ਸਹੂਲਤਾਂ ਵਰਗੀਆਂ ਮੁੱਖ ਸਮੱਸਿਆਵਾਂ ਉਠਾਈਆਂ ਗਈਆਂ।

ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਸ਼ਾਮ ਦੇ ਸਮੇਂ ਮਾਰਕੀਟ ਇਲਾਕੇ ਵਿੱਚ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਗਈ, ਜਿਸ 'ਤੇ ਪੁਲਿਸ ਅਧਿਕਾਰੀਆਂ ਨੇ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਮੈਡੀਕਲ ਐਮਰਜੈਂਸੀ ਸਹੂਲਤ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵੀ ਜਲਦੀ ਕਦਮ ਚੁੱਕਣ ਦੀ ਗੱਲ ਕਹੀ ਗਈ।

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਭਰੋਸਾ ਦਿਵਾਇਆ ਗਿਆ ਕਿ ਉਠਾਏ ਗਏ ਸਾਰੇ ਜਾਇਜ਼ ਮਸਲਿਆਂ ਦਾ ਸੰਬੰਧਤ ਵਿਭਾਗਾਂ ਨਾਲ ਸਹਿਯੋਗ ਕਰਕੇ ਜਲਦੀ ਹੱਲ ਕੀਤਾ ਜਾਵੇਗਾ। ਮੀਟਿੰਗ ਦੇ ਅੰਤ 'ਤੇ ਪ੍ਰਸ਼ਾਸਨ ਅਤੇ ਵਪਾਰੀਆਂ ਵੱਲੋਂ ਆਪਸੀ ਸਹਿਯੋਗ ਨਾਲ ਸ਼ਹਿਰ ਦੇ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦੀ ਤਾੜਨਾ ਕੀਤੀ ਗਈ।

ਅੰਤ ਵਿੱਚ ਹਲਕਾ ਇੰਚਾਰਜ਼ ਅਬੋਹਰ ਅਰੁਣ ਨਾਰੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ ’ਤੇ ਸੁਲਝਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਕਲੀ ਪਹਿਲ ਹੈ, ਜਿਸ ਵਿੱਚ ਸਰਕਾਰ ਖੁਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ ਕੇ ਤੇ ਹੱਲ ਵੀ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande