ਬਲੈਕ ’ਚ ਸਿਲੰਡਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਵੇਗੀ ਕਾਰਵਾਈ, ਮੁੱਖ ਮੰਤਰੀ ਮਾਨ ਵੱਲੋਂ ਡੀਸੀਜ਼ ਨੂੰ ਨਿਰਦੇਸ਼
ਚੰਡੀਗੜ੍ਹ, 12 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਸੋਈ ਗੈਸ (ਐਲਪੀਜੀ) ਦੀ ਸਪਲਾਈ ਨੂੰ ਲੈ ਕੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਆਮ ਲੋਕ
ਮੁੱਖ ਮੰਤਰੀ ਭਗਵੰਤ ਮਾਨ


ਚੰਡੀਗੜ੍ਹ, 12 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਸੋਈ ਗੈਸ (ਐਲਪੀਜੀ) ਦੀ ਸਪਲਾਈ ਨੂੰ ਲੈ ਕੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਆਮ ਲੋਕਾਂ ਨੂੰ ਗੈਸ ਸਿਲੰਡਰਾਂ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਜਾਂ ਸਿਲੰਡਰਾਂ ਦੀ ਬਲੈਕ ਮਾਰਕੀਟਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ, ਜਿਹੜੇ ਲੋਕ ਮੁਨਾਫ਼ਾਖੋਰੀ ਦੇ ਚੱਕਰ ਵਿੱਚ ਗੈਸ ਦੀ ਕਾਲਾਬਾਜ਼ਾਰੀ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡੀਸੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਗੈਸ ਏਜੰਸੀਆਂ ਅਤੇ ਸਪਲਾਈ ਚੇਨ 'ਤੇ ਤਿੱਖੀ ਨਜ਼ਰ ਰੱਖਣ।

ਮਾਨ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਸੂਬੇ ਕੋਲ ਐਲਪੀਜੀ ਦਾ ਲੋੜੀਂਦਾ ਸਟਾਕ ਮੌਜੂਦ ਹੈ। ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ, ਗੈਸ ਦੀ ਵੰਡ ਪ੍ਰਣਾਲੀ ਪਾਰਦਰਸ਼ੀ ਹੋਵੇ ਅਤੇ ਹਰ ਘਰ ਤੱਕ ਸਮੇਂ ਸਿਰ ਸਿਲੰਡਰ ਪਹੁੰਚੇ। ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਫੈਲਾਉਣ ਵਾਲਿਆਂ 'ਤੇ ਵੀ ਨਜ਼ਰ ਰੱਖੀ ਜਾਵੇ ਤਾਂ ਜੋ ਬਾਜ਼ਾਰ ਵਿੱਚ ਬੇਲੋੜੀ ਦਹਿਸ਼ਤ ਪੈਦਾ ਨਾ ਹੋਵੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande