ਮਹਿਲਾਵਾਂ ਨੂੰ ਆਰਥਿਕ ਮਦਦ ਦੇਣ ਨਾਲ ਘਰੇਲੂ ਖਰਚ ਵਿਚ ਮਿਲੇਗੀ ਰਾਹਤ : ਚੇਅਰਮੈਨ ਗੁਰਤੇਜ ਖੋਸਾ
ਫਰੀਦਕੋਟ, 12 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1000/1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਦਾ ਸਵਾਗਤ ਕਰਦਿਆਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਇਹ ਫੈਸ
ਗੱਲਬਾਤ ਕਰਦੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਕੋਟਕਪੂਰਾ ਗੁਰਤੇਜ ਸਿੰਘ ਖੋਸਾ


ਫਰੀਦਕੋਟ, 12 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1000/1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਦਾ ਸਵਾਗਤ ਕਰਦਿਆਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ।

ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿਕ ਮਦਦ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਅਤੇ ਘਰੇਲੂ ਖਰਚਾਂ ਵਿੱਚ ਵੀ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਮਕਸਦ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣਾ ਹੈ। ਮਹਿਲਾਵਾਂ ਲਈ ਇਹ ਯੋਜਨਾ ਵੀ ਉਸੇ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ।

ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਲਗਾਤਾਰ ਨਵੀਆਂ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ ਤਾਂ ਜੋ ਮਹਿਲਾਵਾਂ ਨੂੰ ਸਮਾਜ ਵਿੱਚ ਹੋਰ ਮਜ਼ਬੂਤ ਸਥਾਨ ਮਿਲ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸਹੀ ਜਾਣਕਾਰੀ ਹਾਸਲ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਮੌਕੇ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਸਰਬਜੀਤ ਕੌਰ ਨੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣਾ ਕੀਤਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣ ਨਾਲ ਉਨ੍ਹਾਂ ਦਾ ਆਰਥਿਕ ਮਦਦ ਹੋਵੇਗੀ। ਇਸ ਮੌਕੇ ਜਗਜੀਤ ਸਿੰਘ ਜੱਗੀ, ਯਾਦਵਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande