ਵਿਧਾਇਕ ਫਾਜ਼ਿਲਕਾ ਸਵਨਾ ਨੇ ਸਰਹੱਦੀ ਪਿੰਡਾਂ ਦੇ ਸਕੁਲਾਂ ’ਚ ਲੈਕਚਰਾਰਾਂ ਦੀ ਕਮੀ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ
ਫਾਜ਼ਿਲਕਾ, 12 ਮਾਰਚ (ਹਿੰ.ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਾਰਡਰ ’ਤੇ ਪੈਂਦੇ ਪਿੰਡ ਝੰਗੜ ਭੈਣੀ ਅਤੇ ਪਿੰਡ ਮੁਹਾਰ ਸੋਨਾ ਦੇ ਸਕੂਲਾਂ ਵਿਚ ਲੈਕਚਰਾਰਾਂ ਦੀ ਕਮੀ ਨੂੰ ਪੂਰਾ ਕਰਨ ਦਾ ਮੁੱਦਾ ਵਿਧਾਨ ਸਭਾ ਵਿਚ ਚੁੱਕਿਆ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਨਾਲ ਲਗਦੇ ਪਿੰਡਾਂ ਦੇ ਬਚੇ
ਸਦਨ ’ਚ ਮੁੱਦਾ ਪੇਸ਼ ਕਰਦੇ ਹੋਏ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ


ਫਾਜ਼ਿਲਕਾ, 12 ਮਾਰਚ (ਹਿੰ.ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਾਰਡਰ ’ਤੇ ਪੈਂਦੇ ਪਿੰਡ ਝੰਗੜ ਭੈਣੀ ਅਤੇ ਪਿੰਡ ਮੁਹਾਰ ਸੋਨਾ ਦੇ ਸਕੂਲਾਂ ਵਿਚ ਲੈਕਚਰਾਰਾਂ ਦੀ ਕਮੀ ਨੂੰ ਪੂਰਾ ਕਰਨ ਦਾ ਮੁੱਦਾ ਵਿਧਾਨ ਸਭਾ ਵਿਚ ਚੁੱਕਿਆ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਨਾਲ ਲਗਦੇ ਪਿੰਡਾਂ ਦੇ ਬਚੇ ਬਹੁਤ ਮਿਹਨਤੀ ਤੇ ਲਗਨ ਵਾਲੇ ਹਨ ਤੇ ਉਨ੍ਹਾਂ ਦੀ ਪੜ੍ਹਾਈ ਦਾ ਕਿਸੇ ਤਰ੍ਹਾ ਨਾਲ ਨੁਕਸਾਨ ਨਾ ਹੋਵੇ, ਇਸ ਲਈ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਭਰਤੀ ਕਰਵਾਈ ਜਾਵੇ। ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਲਦ ਹੀ ਲੈਕਚਰਾਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਿਸ ਨਾਲ ਸਕੂਲਾਂ ਵਿਚ ਮੁਕੰਮਲ ਸਟਾਫ ਆ ਜਾਵੇਗਾ।

ਵਿਧਾਇਕ ਸਵਨਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਬਾਰਡਰ ਏਰੀਆ ’ਤੇ ਸਥਿਤ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਵਿਚ 1 ਕਰੋੜ ਤੋਂ ਵਧੇਰੇ ਗ੍ਰਾਂਟ ਅਤੇ ਮਹਾਰ ਸੋਨਾ ਵਿਚ 85 ਲੱਖ ਤੋਂ ਵਧੇਰੇ ਗ੍ਰਾਂਟ ਨਾਲ ਸਕੂਲ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਖੇ ਬੁਨਿਆਦੀ ਸਹੂਲਤਾਂ ਦੀ ਪੂਰਤੀ ਨਾਲ ਮਾਪਿਆਂ ਤੇ ਬਚਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਰੂਚੀ ਵਧੀ ਹੈ ਤੇ ਪ੍ਰਾਇਵੇਟ ਸਕੂਲਾਂ ਨੂੰ ਛੱਡ ਕੇ ਬਚੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਬਚਿਆਂ ਲਈ ਕਲਾਸਾਂ ਵਿਚ ਇੰਟਰੈਕਟਿਵ ਪੈਨਲ, ਬੈਂਚ, ਕੰਪਿਉਟਰ ਲੈਬ, ਸਾਇੰਸ ਲੈਬ, ਖੇਡਾਂ ਦਾ ਸਮਾਨ ਆਦਿ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੀ ਪੂਰਤੀ ਕੀਤੀ ਗਈ ਹੈ ਜਿਸ ਨਾਲ ਸਕੂਲਾਂ ਦੀ ਦਿਖ ਬਦਲ ਗਈ ਹੈ ਤੇ ਸਕੂਲ ਵੀ ਅਪਗ੍ਰੇਡ ਹੋਏ ਹਨ। ਉਨ੍ਹਾਂ ਅਧਿਆਪਕਾਂ ਦੀ ਡਿਉਟੀ ਪੜ੍ਹਾਈ ਤੋਂ ਬਿਨਾਂ ਸਰਕਾਰੀ ਦਫਤਰਾਂ ਅਤੇ ਹੋਰਨਾਂ ਕੰਮਾਂ ਵਿਚ ਨਾ ਲਗਾਉਣ ਦੀ ਵੀ ਗੱਲ ਆਖੀ ਜਿਸ ਉਪਰੰਤ ਸਿਖਿਆ ਮੰਤਰੀ ਨੇ ਕਿਹਾ ਇਸ ਦਾ ਹਲ ਕਰਨ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande