‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ
ਫ਼ਰੀਦਕੋਟ, 13 ਮਾਰਚ (ਹਿੰ.ਸ.)। ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ “ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾ
ਮਹਿਲਾਵਾਂ ਦਾ ਸਨਮਾਨ ਕਰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਹੋਰ ਅਧਿਕਾਰੀ


ਫ਼ਰੀਦਕੋਟ, 13 ਮਾਰਚ (ਹਿੰ.ਸ.)। ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ “ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ–2026” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਕਾਰੋਬਾਰਾਂ ਰਾਹੀਂ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਵਧੀਕ ਡਿਪਟੀ ਕਮਿਸ਼ਮਨਰ (ਜ) ਸੰਦੀਪ ਮਲਹੋਤਰਾ, ਚੇਅਰਮੈਨ ਜ਼ਿਲ੍ਹਾ ਇੰਮਪਰੂਵਮੈਂਟ ਟਰੱਸਟ ਗੁਰਤੇਜ ਸਿੰਘ ਖੋਸਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸੰਬੋਧਨ ਵਿੱਚ ਕਿਹਾ ਕਿ ਜੋ ਔਰਤਾਂ ਆਪਣਾ ਕੰਮ ਚਲਾ ਰਹੀਆਂ ਹਨ ਉਨ੍ਹਾਂ ਦੀ ਪਹਿਚਾਣ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਉਲੀਕਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਵਿੱਚ ਕੋਈ ਨਾ ਕੋਈ ਕੰਮ ਕਰਕੇ ਆਪਣੀ ਪਹਿਚਾਣ ਬਣਾ ਰਿਹਾ ਹੈ, ਕੋਈ ਖੇਡਾਂ ਵਿੱਚ ਨਾਮ ਕਮਾ ਰਿਹਾ ਹੈ, ਕੋਈ ਪੜ੍ਹਾਈ ਕਰਕੇ ਬਣਾ ਲੈਂਦਾ ਹੈ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨੇ ਸੈਲਫ ਹੈਲਪ ਗਰੁੱਪ ਬਣਾ ਕੇ ਆਪਣੀ ਪਹਿਚਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਕਰਵਾਉਣ ਦਾ ਮੰਤਵ ਹੀ ਇਹ ਹੈ ਕਿ ਇਨ੍ਹਾਂ ਉੱਦਮੀ ਔਰਤਾਂ ਨੂੰ ਦੇਖ ਕੇ ਹੋਰ ਔਰਤਾਂ ਅੱਗੇ ਆਉਣ ਅਤੇ ਆਪਣਾ ਨਾਮ ਕਮਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਆਤਮਨਿਰਭਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਉਦਯੋਗਸ਼ੀਲਤਾ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ ਅਤੇ ਮਹਿਲਾਵਾਂ ਵੱਲੋਂ ਸ਼ੁਰੂ ਕੀਤੇ ਉੱਦਮ ਹੋਰਾਂ ਲਈ ਵੀ ਪ੍ਰੇਰਣਾ ਬਣ ਰਹੇ ਹਨ। ਇਸ ਮੌਕੇ ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਪਿੱਛੇ ਨਾ ਰਹਿਣ ਦੇਣ ਅਤੇ ਵੱਧ ਤੋਂ ਵੱਧ ਉਨ੍ਹਾਂ ਨੂੰ ਪੜ੍ਹਾਉਣ।

ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਕੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਮਰਦਾਂ ਦੇ ਮੋਢੇ ਦੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ ਅਤੇ ਆਪਣਾ ਨਾਮ ਕਮਾ ਰਹੀਆਂ ਹਨ। ਉਨ੍ਹਾਂ ਔਰਤਾਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਹੋਰ ਅੱਗੇ ਵੱਧਣ ਅਤੇ ਸਮਾਜ ਵਿੱਚ ਮੋਹਰੀ ਕਤਾਰ ਵਿੱਚ ਆ ਕੇ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ।

ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਹੈ ਕਿ ਸਾਡੀਆਂ ਮਾਵਾਂ, ਧੀਆਂ ਘਰ ਦੀ ਚਾਰਦੀਵਾਰੀ ਤੋਂ ਬਾਹਰ ਉਨ੍ਹਾਂ ਨੂੰ ਉੱਡਣ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗੁਰੱਪ ਸੁਣਨ ਨੂੰ ਛੋਟਾ ਲੱਗਦਾ ਹੈ ਪਰ ਇਹ ਇੱਕ ਬਹੁਤ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੇ ਆਪਣਾ ਕੰਮ ਚਲਾ ਕੇ ਸਮਾਜ ਵਿੱਚ ਉੱਚਾ ਦਰਜਾ ਹਾਸਲ ਕੀਤਾ ਹੈ। ਸਮਾਗਮ ਦੌਰਾਨ ਮਹਿਲਾ ਉੱਦਮੀਆਂ ਨੇ ਆਪਣੇ ਤਜਰਬੇ ਵੀ ਸਾਂਝੇ ਕੀਤੇ ਅਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਮਿਸ਼ਨ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਵੱਡਾ ਹੌਂਸਲਾ ਮਿਲਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande