ਗਰਮੀ ਦੇ ਤਣਾਅ ਤੋਂ ਕਣਕ ਬਚਾਉਣ ਲਈ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਹਿੰ.ਸ.)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਸੰਗੂਧੌਣ ਵਿਖੇ ਕਣਕ ਦੀ ਫ਼ਸਲ ਵਿੱਚ ਗਰਮੀ ਦੇ ਤਣਾਅ ਦੇ ਪ੍ਰਬੰਧਨ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤ
ਜਾਗਰੂਕਤਾ ਕੈਂਪ ਦੌਰਾਨ ਵਿਭਾਗ ਦੇ ਕਰਮਚਾਰੀ ਅਤੇ ਕਿਸਾਨ


ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਹਿੰ.ਸ.)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਸੰਗੂਧੌਣ ਵਿਖੇ ਕਣਕ ਦੀ ਫ਼ਸਲ ਵਿੱਚ ਗਰਮੀ ਦੇ ਤਣਾਅ ਦੇ ਪ੍ਰਬੰਧਨ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਲਗਭਗ 75 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।ਇਸ ਮੌਕੇ ਤੇ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੌਸਮੀ ਤਬਦੀਲੀ ਦੇ ਕਾਰਣਾਂ ਅਤੇ ਖੇਤੀਬਾੜੀ ਤੇ ਇਸਦੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖਾਸ ਕਰਕੇ ਝੋਨੇ ਅਤੇ ਕਣਕ ਦੀ ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤੇ ਪੈਣ ਵਾਲੇ ਬੁਰੇ ਅਸਰ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ਸੰਬੰਧੀ ਮਸ਼ੀਨਾਂ ਦੀ ਵਰਤੋਂ ਦੇ ਫਾਇਦੇ ਦੱਸਦਿਆਂ ਇਨ੍ਹਾਂ ਤਕਨੀਕਾਂ ਨੂੰ ਅਪਣਾ ਕੇ ਵਾਤਾਵਰਣ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਵਧਦੇ ਤਾਪਮਾਨ ਦਾ ਕਣਕ ਦੀ ਫਸਲ ਤੇ ਪੈਣ ਵਾਲੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਲਈ ਵੱਖ-ਵੱਖ ਪ੍ਰਬੰਧਕੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਕਣਕ ਦੀ ਫਸਲ ਵਿੱਚ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਗਰਮੀ ਦੇ ਤਣਾਅ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਮੌਸਮ ਦੌਰਾਨ ਕਣਕ ਦੀ ਫ਼ਸਲ ਵਿੱਚ ਆ ਸਕਣ ਵਾਲੀਆਂ ਮੁੱਖ ਬਿਮਾਰੀਆਂ ਅਤੇ ਕੀਟਾਂ ਬਾਰੇ ਜਾਣਕਾਰੀ ਦਿੱਤੀ ਅਤੇ ਫਸਲ ਦੀ ਨਿਯਮਿਤ ਨਿਗਰਾਨੀ ਕਰਨ ਦੀ ਮਹੱਤਤਾ ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਣਕ ਦੀਆਂ ਬੱਲੀਆਂ ਤੇ ਦਿੱਖ ਰਹੇ ਜਾਮਨੀ ਰੰਗ ਦੇ ਦਾਗਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕੋਈ ਬਿਮਾਰੀ ਨਹੀਂ ਹੈ, ਸਗੋਂ ਮੌਸਮੀ ਤਬਦੀਲੀ ਕਾਰਨ ਕਈ ਕਿਸਮਾਂ ਵਿੱਚ ਅਜਿਹੀਆਂ ਨਿਸ਼ਾਨੀਆਂ ਦਿਖਾਈ ਦੇ ਰਹੀਆਂ ਹਨ। ਇਸ ਲਈ ਇਸ ਉੱਪਰ ਕਿਸੇ ਵੀ ਤਰ੍ਹਾਂ ਦੇ ਉੱਲੀਨਾਸ਼ਕ ਛਿੜਕਾਅ ਕਰਨ ਦੀ ਲੋੜ ਨਹੀਂ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande