ਨਰਮੇ ਦੀਆਂ ਛਟੀਆਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ, 13 ਮਾਰਚ (ਹਿੰ.ਸ.)। ਪਿੰਡ ਢਾਬਾ ਕੋਕਰੀਆਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀਆਂ ਛਟੀਆਂ ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਮੇ ਦੀ ਗੁਲਾਬੀ ਸੁੰਡੀ ਦਾ ਲਾਰਵ
ਕਿਸਾਨਾਂ ਦੇ ਨਾਲ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਅਤੇ ਹੋਰ।


ਫਾਜ਼ਿਲਕਾ, 13 ਮਾਰਚ (ਹਿੰ.ਸ.)। ਪਿੰਡ ਢਾਬਾ ਕੋਕਰੀਆਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀਆਂ ਛਟੀਆਂ ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਮੇ ਦੀ ਗੁਲਾਬੀ ਸੁੰਡੀ ਦਾ ਲਾਰਵਾ ਟੀਂਡਿਆਂ ਵਿੱਚ ਪਾਇਆ ਜਾਂਦਾ ਹੈ। ਬਾਅਦ ਵਿੱਚ ਇਹ ਪਤੰਗੇ ਦਾ ਰੂਪ ਧਾਰ ਕੇ ਉੱਡ ਜਾਂਦਾ ਹੈ ਅਤੇ ਅਗਲੀ ਫਸਲ ਨੂੰ ਨੁਕਸਾਨ ਪਹੁੰਚਾਉਂਦਾ ਹੈ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀਆਂ ਛਟੀਆਂ ਨੂੰ ਖੇਤਾਂ ਵਿੱਚ ਇਕੱਠਾ ਕਰਕੇ ਝਾੜਿਆ ਜਾਵੇ ਅਤੇ ਟੀਂਡਿਆਂ ਨੂੰ ਨਸ਼ਟ ਕੀਤਾ ਜਾਵੇ। ਇਸ ਤਰ੍ਹਾਂ ਕਰਨ ਨਾਲ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ ਅਤੇ ਆਉਣ ਵਾਲੇ ਸੀਜ਼ਨ ਵਿੱਚ ਨਰਮੇ ਦੀ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਮਨਦੀਪ, ਹਰੀਸ਼ ਸਿਆਗ, ਗੁਰਪ੍ਰੀਤ ਸਿੰਘ ਅਤੇ ਕੁਲਦੀਪ ਕੁਮਾਰ ਹਾਜ਼ਰ ਸਨ। ਇਸ ਤੋਂ ਇਲਾਵਾ ਕਿਸਾਨ ਆਸਾ ਰਾਮ, ਲੂਣਾ ਰਾਮ ਅਤੇ ਅਨਿਲ ਕੁਮਾਰ ਪੂਣੀਆਂ ਸਮੇਤ ਹੋਰ ਕਿਸਾਨ ਵੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande