ਰਾਜ ਪੱਧਰੀ ਸਮਾਗਮ ’ਚ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਬੈਸਟ ਪ੍ਰੋਗਰਾਮ ਅਫਸਰ ਵਜੋਂ ਸਨਮਾਨਿਤ
ਬਟਾਲਾ, 13 ਮਾਰਚ (ਹਿੰ.ਸ.)। ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਵਿਖੇ ਰਾਜ ਪੱਧਰੀ ਨੌਜਵਾਨ ਆਗੂਪਨ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪੰਜਾਬ ਭਰ ਵਿੱਚੋਂ ਚੁਣੇ ਗਏ ਰੈਡ ਰਿਬਨ ਕਲੱਬਾਂ ਦੇ ਬਿ
ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਬੈਸਟ ਪ੍ਰੋਗਰਾਮ ਅਫਸਰ ਵਜੋਂ ਸਨਮਾਨ ਕਰਦੇ ਹੋਏ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟ ਕੁਲਵਿੰਦਰ ਸਿੰਘ ਅਤੇ ਹੋਰ


ਬਟਾਲਾ, 13 ਮਾਰਚ (ਹਿੰ.ਸ.)। ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਵਿਖੇ ਰਾਜ ਪੱਧਰੀ ਨੌਜਵਾਨ ਆਗੂਪਨ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪੰਜਾਬ ਭਰ ਵਿੱਚੋਂ ਚੁਣੇ ਗਏ ਰੈਡ ਰਿਬਨ ਕਲੱਬਾਂ ਦੇ ਬਿਹਤਰ ਪ੍ਰੋਗਰਾਮ ਅਫਸਰਾਂ ਅਤੇ ਵਲੰਟੀਅਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰੈਡ ਰਿਬਨ ਕਲੱਬ ਦੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਨੂੰ ਬੈਸਟ ਪ੍ਰੋਗਰਾਮ ਅਫਸਰ ਦੇ ਸਨਮਾਨ ਨਾਲ ਨਿਵਾਜਿਆ ਗਿਆ, ਜਦਕਿ ਕਾਲਜ ਦੇ ਵਿਦਿਆਰਥੀ ਗੁਰਤੇਗ ਸਿੰਘ ਨੂੰ ਉਸ ਦੀਆਂ ਸਮਾਜਿਕ ਸਰਗਰਮੀਆਂ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਯੋਗਦਾਨ ਲਈ ਬੈਸਟ ਵਲੰਟੀਅਰ ਵਜੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਵੱਲੋਂ ਪਿਛਲੇ ਕਈ ਦਹਾਕਿਆਂ ਤੋਂ ਨੌਜਵਾਨਾਂ ਦੀ ਭਲਾਈ ਅਤੇ ਸਮਾਜਿਕ ਜਾਗਰੂਕਤਾ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਹੀ ਸਰਾਹਣਯੋਗ ਹਨ ਜਿਨਾਂ ਦੇ ਕਰਕੇ ਉਨ੍ਹਾਂ ਨੂੰ ਸਾਲ 2023 ਵਿੱਚ ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਸਮਾਰੋਹ ਦੌਰਾਨ ਵੀ ਸਟੇਟ ਬੈਸਟ ਪ੍ਰੋਗਰਾਮ ਅਫਸਰ ਦੇ ਸਨਮਾਨ ਨਾਲ ਅਤੇ ਉਨਾਂ ਦੇ ਸਰਕਾਰੀ ਪੌਲੀਟੈਕਨਿਕ ਕਾਲਜ ਦੀ ਐਨ.ਐਸ.ਐਸ. ਇਕਾਈ ਨੂੰ ਵੀ ਬੈਸਟ ਯੂਨਿਟ ਦਾ ਅਵਾਰਡ ਨਾਲ ਨਿਵਾਜਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਸਾਲ 2010 ਵਿੱਚ ਤੇਜ ਪ੍ਰਤਾਪ ਸਿੰਘ ਕਾਹਲੋਂ ਨੂੰ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜ ਪੱਧਰੀ ਬੈਸਟ ਯੂਥ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਮਿਲੇ ਇਸ ਸਨਮਾਨ ਨਾਲ ਉਨ੍ਹਾਂ ਨੂੰ ਵੱਡਾ ਹੌਸਲਾ ਪ੍ਰਾਪਤ ਹੋਇਆ ਹੈ ਅਤੇ ਇਸ ਦੇ ਸਦਕਾ ਉਹ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਅਤੇ ਕਾਲਜ ਦੀ ਭਲਾਈ ਲਈ ਹੋਰ ਵੱਧ ਉਪਰਾਲੇ ਕਰਨਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande