
ਤਰਨ ਤਾਰਨ, 13 ਮਾਰਚ (ਹਿੰ.ਸ.)। ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕਪੂਰਥਲਾ ਵਿਖੇ ਆਰਮੀ ਦੀ ਰਜਿਸਟ੍ਰੇਸ਼ਨ ਮਿਤੀ 13 ਫਰਵਰੀ 2026 ਤੋਂ 1 ਅਪ੍ਰੈਲ 2026 ਤੱਕ ਸੂਰੂ ਹੋ ਗਈ ਹੈ। ਇਸੇ ਤਰ੍ਹਾਂ ਪੰਜਾਬ ਪੁਲਿਸ ਦੀ ਰਜਿਸਟ੍ਰੇਸ਼ਨ ਮਿਤੀ 10 ਮਾਰਚ 2026 ਤੋਂ 30 ਮਾਰਚ 2026 ਤੱਕ ਹੈ। ਉਨ੍ਹਾਂ ਯੁਵਕਾਂ ਨੂੰ ਜਲਦੀ ਤੋਂ ਜਲਦੀ ਰਜ਼ਿਸਟ੍ਰੇਸ਼ਨ ਕਰਕੇ ਸੀ-ਪਾਈਟ ਕੈਂਪ ਥੇਹ ਕਾਂਜਲਾ,ਕਪੂਰਥਲਾ ਵਿਖੇ ਪਹੁੰਚਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਆਰਮੀ ਅਗਨੀਵੀਰ ਵਿਚ ਭਰਤੀ ਲਈ ਲਿਖਤੀ ਪੇਪਰ ਲਈ ਕਲਾਸਾ ਮਿਤੀ 16 ਫਰਵਰੀ 2026 ਤੋਂ ਅਤੇ ਪੰਜਾਬ ਪੁਲਿਸ ਦੀਆਂ ਲਿਖਤੀ ਪੇਪਰ ਦੀਆਂ ਕਲਾਸਾਂ ਮਿਤੀ 10 ਮਾਰਚ 2026 ਤੋਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਆਰਮੀ ਫਿਜ਼ੀਕਲ ਦੀ ਟ੍ਰੇਨਿੰਗ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਯੁਵਕ ਜ਼ਿਲ੍ਹਾ ਤਰਨ ਤਾਰਨ, ਅੰਮ੍ਰਿਤਸਰ ਅਤੇ ਕਪੂਰਥਲਾ ਨਾਲ ਸਬੰਧਿਤ ਹਨ ਅਤੇ ਐਸ. ਐਸ. ਸੀ/ਆਰਮੀ ਅਗਨੀਵੀਰ/ਪੰਜਾਬ ਪੁਲਿਸ ਦੇ ਲਿਖਤੀ ਪੇਪਰ/ਫਿਜ਼ੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਕੈਂਪ ਵਿਚ ਯੁਵਕਾਂ ਵਾਸਤੇ ਜਿੰਮ ਅਤੇ ਸਮਾਰਟ ਕਲਾਸ, ਵਧੀਆ ਗਰਾਂਊਂਡ (400 ਮੀਟਰ ਟ੍ਰੈਕ), ਵਧੀਆ ਵਾਲੀਬਾਲ ਗਰਾਂਊਂਡ ਅਤੇ ਹੋਰ ਕਈ ਖੇਡਾਂ ਦਾ ਖਾਸ ਪ੍ਰਬੰਧ ਹੈ। ਕੈਂਪ ਦੀ ਟ੍ਰੇਨਿੰਗ ਲੈਣ ਲਈ ਦਸਤਾਵੇਜ਼ਾਂ ਦੀਆ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗਰਾਫ ਅਤੇ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ। ਕੈਂਪ ਦੇ ਅਧਿਕਾਰੀ ਦੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਯੁਵਕਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ