ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ’ਤੇ, ਮੋਗਾ ’ਚ ‘ਬਦਲਾਵ ਰੈਲੀ’ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 14 ਮਾਰਚ (ਹਿੰ.ਸ.)। ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਅਮਿਤ ਸ਼ਾਹ ਸ਼ਨੀਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ, ਜਿੱਥੇ ਉਹ ਮੋਗਾ ਵਿੱਚ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਵੱਲੋਂ ਇਸ ਰੈਲੀ ਨੂੰ ‘ਬਦਲਾਵ ਰੈਲੀ’ ਦਾ ਨਾਂ ਦਿੱਤਾ ਗਿਆ, ਜਿਸਨੇ ਕਾਫ਼ੀ ਧਿਆਨ ਖਿੱਚਿਆ ਹੈ।
ਕੇਂਦਰੀ ਗ੍ਹਰਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ

ਚੰਡੀਗੜ੍ਹ, 14 ਮਾਰਚ (ਹਿੰ.ਸ.)। ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਅਮਿਤ ਸ਼ਾਹ ਸ਼ਨੀਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ, ਜਿੱਥੇ ਉਹ ਮੋਗਾ ਵਿੱਚ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਵੱਲੋਂ ਇਸ ਰੈਲੀ ਨੂੰ ‘ਬਦਲਾਵ ਰੈਲੀ’ ਦਾ ਨਾਂ ਦਿੱਤਾ ਗਿਆ, ਜਿਸਨੇ ਕਾਫ਼ੀ ਧਿਆਨ ਖਿੱਚਿਆ ਹੈ।

ਭਾਜਪਾ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ਅਨੁਸਾਰ ਕੇਂਦਰ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੋਗਾ ਸਥਿਤ ਪਿੰਡ ਕਿੱਲੀ ਚਾਹਲਾਂ ’ਚ ਦੁਪਹਿਰ 12 ਵਜੇ ਬਦਲਾਵ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਭਾਜਪਾ ਵੱਲੋਂ ਇਸ ਰੈਲੀ ਨੂੰ ਲੈ ਕੇ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਪੰਜਾਬ ਭਾਜਪਾ ਅਨੁਸਾਰ ‘‘ਬਦਲਾਵ ਰੈਲੀ ਵਿੱਚ ਵੱਡੀ ਭੀੜ ਦੇ ਆਉਣ ਦੀ ਉਮੀਦ ਹੈ। ਪੰਜਾਬ ਵਿੱਚ ਸਮਾਜਿਕ-ਰਾਜਨੀਤਿਕ ਦ੍ਰਿਸ਼ ਬਦਲਦੇ ਹੋਏ, ਇਸ ਸਮਾਗਮ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਲਈ ਆਪਣੇ ਪੈਰ ਮਜ਼ਬੂਤ ਕਰਨ ਅਤੇ ਖੇਤਰ ਦੇ ਲੋਕਾਂ ਨਾਲ ਜੁੜਨ ਦੇ ਇੱਕ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ।

ਪਾਰਟੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਹੈ ਕਿ ਅਮਿਤ ਸ਼ਾਹ ਸੂਬੇ ਦੇ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਖਾਸ ਰਣਨੀਤੀਆਂ ਅਤੇ ਯਤਨਾਂ ਦੀ ਰੂਪਰੇਖਾ ਤਿਆਰ ਕਰਨਗੇ। ਉਨ੍ਹਾਂ ਦੇ ਭਾਸ਼ਣ ਵਿੱਚ ਖੇਤੀਬਾੜੀ ਸੁਧਾਰਾਂ, ਆਰਥਿਕ ਵਿਕਾਸ ਅਤੇ ਕਾਨੂੰਨ ਵਿਵਸਥਾ ਵਰਗੇ ਵਿਸ਼ਿਆਂ 'ਤੇ ਕੇਂਦ੍ਰਿਤ ਹੋਣ ਦੀ ਉਮੀਦ ਹੈ। ਸਿਆਸੀ ਵਿਸ਼ਲੇਸ਼ਕਾਂ ਅਨੁਸਾਰ ਇਹ ਰੈਲੀ ਪੰਜਾਬ ਦੇ ਚੋਣ ਦ੍ਰਿਸ਼ ਵਿੱਚ ਵੱਡੀਆਂ ਤਬਦੀਲੀਆਂ ਦਾ ਸੰਕੇਤ ਦੇ ਸਕਦੀ ਹੈ। ਇਹ ਰੈਲੀ ਨਾ ਸਿਰਫ਼ ਭਾਜਪਾ ਲਈ ਆਪਣਾ ਏਜੰਡਾ ਪੇਸ਼ ਕਰਨ ਦਾ ਪਲੇਟਫਾਰਮ ਹੈ, ਸਗੋਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਜਨਤਕ ਭਾਵਨਾਵਾਂ ਨੂੰ ਜਾਣਨ ਦਾ ਮੌਕਾ ਵੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

 rajesh pande