ਭਾਖੜਾ ਬਿਆਸ ਪ੍ਰਬੰਧ ਬੋਰਡ ਵੱਲੋਂ ਪਿੰਡ ਰਾਮ ਨੰਗਲ ਵਿੱਚ ਸਵੱਛਤਾ ਜਾਗਰੂਕਤਾ ਸਮਾਗਮ
ਤਲਵਾੜਾ, 14 ਮਾਰਚ (ਹਿੰ.ਸ.)। ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਵੱਲੋਂ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੱਛ ਭਾਰਤ ਮੁਹਿੰਮ ਤਹਿਤ ਪਿੰਡ ਰਾਮ ਨੰਗਲ ਵਿੱਚ ਸਵੱਛਤਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕਾਰਜਕਾਰੀ ਇੰਜਨੀਅਰ ਰਬਿੰਦਰ ਸਿੰਘ ਅਤੇ ਕਾਰਜਕਾਰੀ ਇੰਜਨੀਅਰ ਵਿਨੈ ਕ
ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ


ਤਲਵਾੜਾ, 14 ਮਾਰਚ (ਹਿੰ.ਸ.)। ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਵੱਲੋਂ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੱਛ ਭਾਰਤ ਮੁਹਿੰਮ ਤਹਿਤ ਪਿੰਡ ਰਾਮ ਨੰਗਲ ਵਿੱਚ ਸਵੱਛਤਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕਾਰਜਕਾਰੀ ਇੰਜਨੀਅਰ ਰਬਿੰਦਰ ਸਿੰਘ ਅਤੇ ਕਾਰਜਕਾਰੀ ਇੰਜਨੀਅਰ ਵਿਨੈ ਕੁਮਾਰ ਕੁਠਲੈੜੀਆ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ।

ਇਸ ਮੌਕੇ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਸਵੱਛਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਨੂੰ ਆਪਣੇ ਘਰਾਂ, ਗਲੀਆਂ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਸਾਫ਼ ਰੱਖਣ ਲਈ ਅਪੀਲ ਕੀਤੀ ਗਈ। ਪਿੰਡ ਵਿਚ ਸਵੱਛਤਾ ਰੈਲੀ ਵੀ ਕੱਢੀ ਗਈ ਅਤੇ ਪਿੰਡ ਵਾਸੀਆਂ ਨੂੰ ਪੌਦੇ ਤਕਸੀਮ ਕੀਤੇ ਗਏ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਮਾਸਕ ਤਕਸੀਮ ਕੀਤੇ ਗਏ।

ਕਾਰਜਕਾਰੀ ਇੰਜਨੀਅਰ ਰਬਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਵੱਛਤਾ ਸਿਰਫ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖੇ ਤਾਂ ਪਿੰਡਾਂ ਅਤੇ ਸ਼ਹਿਰਾਂ ਨੂੰ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੱਛ ਭਾਰਤ ਮੁਹਿੰਮ ਨਾਲ ਜੁੜ ਕੇ ਇਸਨੂੰ ਇੱਕ ਲੋਕ ਅੰਦੋਲਨ ਬਣਾਉਣ।

ਕਾਰਜਕਾਰੀ ਇੰਜਨੀਅਰ ਵਿਨੈ ਕੁਮਾਰ ਕੁਠਲੈੜੀਆ ਨੇ ਕਿਹਾ ਕਿ ਸਵੱਛਤਾ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਗੰਦਗੀ ਕਾਰਨ ਕਈ ਬਿਮਾਰੀਆਂ ਫੈਲਦੀਆਂ ਹਨ, ਇਸ ਲਈ ਸਫਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਖੜਾ ਬਿਆਸ ਪ੍ਰਬੰਧ ਬੋਰਡ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ।

ਸਮਾਗਮ ਦੇ ਅੰਤ ਵਿੱਚ ਪਿੰਡ ਵਾਸੀਆਂ ਨੂੰ ਸਵੱਛਤਾ ਬਾਰੇ ਜਾਗਰੂਕ ਰਹਿਣ ਅਤੇ ਆਪਣੇ ਇਲਾਕੇ ਨੂੰ ਸਾਫ਼ ਰੱਖਣ ਲਈ ਪ੍ਰਣ ਵੀ ਦਿਵਾਇਆ ਗਿਆ। ਇਸ ਮੌਕੇ ਬੋਰਡ ਦੇ ਹੋਰ ਅਧਿਕਾਰੀ, ਜਿਨ੍ਹਾਂ ਵਿਚ ਐਸਡੀਓ ਧੀਰਜ ਕੁਮਾਰ, ਐਸਡੀਓ ਗੋਪਾਲ, ਜੇਈ ਗੁਲਸ਼ਨ ਕੁਮਾਰ, ਜਤਿਨ ਸ਼ਰਮਾ, ਬਲਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਰਵਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਸਟਾਫ ਵੀ ਮੌਜੂਦ ਰਿਹਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande