ਖੁਰਾਕ ਸਪਲਾਈ ਵਿਭਾਗ ਅਤੇ ਪੁਲਿਸ ਵੱਲੋਂ ਗੈਸ ਏਜੰਸੀਆਂ ਦੀ ਚੈਕਿੰਗ
ਅੰਮ੍ਰਿਤਸਰ, 14 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜਾਰੀ ਆਦੇਸ਼ ਦੇ ਸਨਮੁੱਖ ਅੰਤਰਰਾਸ਼ਟਰੀ ਪੱਧਰ ’ਤੇ ਮੱਧ ਪੂਰਵ ਵਿੱਚ ਚੱਲ ਰਹੇ ਵਿਵਾਦ ਦੀ ਸਥਿਤੀ ਦੇ ਸਨਮੁੱਖ ਐੱਲ.ਪੀ.ਜੀ ਗੈਸ ਦੀ ਜਮ੍ਹਾਂਖੋਰੀ ਅਤੇ ਬਲੈ
ਏਜੰਸੀ ’ਚ ਚੈਕਿੰਗ ਕਰਦੇ ਖੁਰਾਕ ਸਪਲਾਈ ਅਤੇ ਪੁਲਿਸ ਵਿਭਾਗ ਦੇ ਕਰਮਚਾਰੀ


ਅੰਮ੍ਰਿਤਸਰ, 14 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜਾਰੀ ਆਦੇਸ਼ ਦੇ ਸਨਮੁੱਖ ਅੰਤਰਰਾਸ਼ਟਰੀ ਪੱਧਰ ’ਤੇ ਮੱਧ ਪੂਰਵ ਵਿੱਚ ਚੱਲ ਰਹੇ ਵਿਵਾਦ ਦੀ ਸਥਿਤੀ ਦੇ ਸਨਮੁੱਖ ਐੱਲ.ਪੀ.ਜੀ ਗੈਸ ਦੀ ਜਮ੍ਹਾਂਖੋਰੀ ਅਤੇ ਬਲੈਕ ਮਾਰਕੀਟਿੰਗ ਆਦਿ ਦੇ ਖਦਸ਼ੇ ਦੇ ਮੱਦੇਨਜ਼ਰ ਸਹਾਇਕ ਖੁਰਾਕ ਸਪਲਾਈ ਅਧਿਕਾਰੀ ਸੰਦੀਪ ਸਿੰਘ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ’ਤੇ ਸ਼ਹਿਰ ਦੀਆਂ ਵੱਖ ਵੱਖ ਏਜੰਸੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਕਾਰਵਾਈ ਦੌਰਾਨ ਦੋਵਾਂ ਵਿਭਾਗਾਂ ਵਲੋ ਰਵੀ ਗੈਸ ਏਜੰਸੀ ਅਤੇ ਗੁਰਵਿੰਦਰਾ ਗੈਸ ਏਜੰਸੀ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਟੀਮ ਵਲੋ ਗੈਸ ਏਜੰਸੀਆਂ ਦੇ ਗੋਦਾਮ ਵਿੱਚ ਮੌਜੂਦ ਗੈਸ ਸਿਲੰਡਰਾਂ ਦੇ ਸਟਾਕ ਦੀ ਪੜ੍ਹਤਾਲ ਕੀਤੀ ਗਈ ਅਤੇ ਮੌਕੇ ’ਤੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਸੇ ਵੀ ਗੈਸ ਏਜੰਸੀ ਗੈਸ ਸਿਲੰਡਰਾਂ ਦੀ ਜਮ੍ਹਾ ਖੋਰੀ ਨਾ ਕੀਤੀ ਜਾਵੇ ਅਤੇ ਖਪਤਕਾਰਾਂ ਨੂੰ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਲੰਡਰ ਲਈ ਕੀਤੀ ਗਈ ਬੁਕਿੰਗ ਅਨੁਸਾਰ ਸਮੇਂ ਸਿਰ ਅਤੇ ਸਹੀ ਰੇਟ ’ਤੇ ਸਿਲੰਡਰ ਮੁਹੱਈਆ ਕਰਵਾਏ ਜਾਣ।

ਜੇਕਰ ਕਿਸੇ ਏਜੰਸੀ ਵਲੋ ਗੈਸ ਸਿਲੰਡਰਾਂ ਦੀ ਜਮ੍ਹਾ ਖੋਰੀ ਜਾਂ ਬਲੈਕ ਮਾਰਕੀਟਿੰਗ ਆਦਿ ਸਬੰਧੀ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਵੀਨ ਕੌਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਖਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੀਆਂ ਚੈਕਿੰਗਾਂ ਭਵਿੱਖ ਵਿੱਚ ਜਾਰੀ ਰਹਿਣਗੀਆਂ ਤਾਂ ਜੋ ਕਿਸੇ ਵੀ ਤਰਾਂ ਦੀ ਸਥਿਤੀ ਵਿੱਚ ਆਮ ਜਨਤਾ ਨੂੰ ਇਸ ਸਬੰਧੀ ਕੋਈ ਸਮੱਸਿਆ ਨਾ ਆਵੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande