ਵਿਧਾਇਕਾ ਜੀਵਨਜੋਤ ਕੌਰ ਵੱਲੋਂ 2.5 ਕਰੋੜ ਦੀ ਲਾਗਤ ਨਾਲ ਨੀਵੀਆਂ ਤਾਰਾਂ ਉੱਚੀਆਂ ਕਰਨ ਦੇ ਪ੍ਰੋਜੈਕਟ ਦਾ ਆਗਾਜ਼
ਅੰਮ੍ਰਿਤਸਰ, 14 ਮਾਰਚ (ਹਿੰ.ਸ.)। ਰੰਗਲਾ ਪੰਜਾਬ ਮਿਸ਼ਨ ਤਹਿਤ ਹਲਕਾ ਅੰਮ੍ਰਿਤਸਰ ਪੂਰਬੀ ਦੇ ਸਰਵਪੱਖੀ ਵਿਕਾਸ ਲਈ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਹਲਕੇ ਵਿੱਚ ਲੰਮੇ ਸਮੇਂ ਤੋਂ ਲਟਕ ਰਹੀਆਂ ਅਤੇ ਖ਼ਤਰਨਾਕ ਬਣ ਚੁੱਕੀਆਂ ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ
ਵਿਧਾਇਕਾ ਜੀਵਨਜੋਤ ਕੌਰ ਵੱਲੋਂ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਉਣ ਸਮੇਂ।


ਅੰਮ੍ਰਿਤਸਰ, 14 ਮਾਰਚ (ਹਿੰ.ਸ.)। ਰੰਗਲਾ ਪੰਜਾਬ ਮਿਸ਼ਨ ਤਹਿਤ ਹਲਕਾ ਅੰਮ੍ਰਿਤਸਰ ਪੂਰਬੀ ਦੇ ਸਰਵਪੱਖੀ ਵਿਕਾਸ ਲਈ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਹਲਕੇ ਵਿੱਚ ਲੰਮੇ ਸਮੇਂ ਤੋਂ ਲਟਕ ਰਹੀਆਂ ਅਤੇ ਖ਼ਤਰਨਾਕ ਬਣ ਚੁੱਕੀਆਂ ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਦੇ ਕੰਮ ਦਾ ਉਦਘਾਟਨ ਪਿੰਡ ਵੱਲਾ ਵਿਖੇ ਰਸਮੀ ਤੌਰ `ਤੇ ਕੀਤਾ ਗਿਆ।

ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਦੀਆਂ ਢਿੱਲੀਆਂ ਅਤੇ ਨੀਵੀਆਂ ਤਾਰਾਂ ਕਾਰਨ ਹਮੇਸ਼ਾ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਸੀ। ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ 2.5 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ, ਸਾਡਾ ਮੁੱਖ ਮਕਸਦ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਵਿਕਾਸ ਦੀ ਇਹ ਲਹਿਰ ਸਿਰਫ਼ ਪਿੰਡ ਵੱਲਾ ਤੱਕ ਹੀ ਸੀਮਤ ਨਹੀਂ ਰਹੇਗੀ, ਸਗੋਂ ਪੂਰੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਜਿੱਥੇ ਵੀ ਅਜਿਹੀ ਸਮੱਸਿਆ ਹੈ, ਉਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਹਨਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹਲਕੇ ਦੇ ਕਿਸੇ ਵੀ ਹਿੱਸੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਿਧਾਇਕਾ ਜੀਵਨਜੋਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਮੱਸਿਆ ਪਿਛਲੇ ਕਈ ਸਾਲਾਂ ਤੋਂ ਬਣੀ ਹੋਈ ਸੀ, ਜਿਸ ਦਾ ਹੱਲ ਹੁਣ ਮੌਜੂਦਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀ ਅਤੇ ਪਾਰਟੀ ਦੇ ਕਈ ਪ੍ਰਮੁੱਖ ਆਗੂ ਵੀ ਮੌਜੂਦ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande