ਬਠਿੰਡਾ ਵਿੱਚ ਸੀਐਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਨਾਲ ਲੋਕਾਂ ਦੀ ਸਿਹਤ ਵਿੱਚ ਹੋ ਰਿਹੈ ਸੁਧਾਰ
ਬਠਿੰਡਾ, 14 ਮਾਰਚ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਦੇ ਵਿਜ਼ਨ ਤਹਿਤ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਲੋਕਾਂ ਨੂੰ ਤੰਦਰੁਸਤ ਜੀਵਨਸ਼ੈਲੀ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਤਹਿਤ ਜ਼ਿਲ੍ਹੇ ਵਿੱਚ ਮੁਫ਼ਤ ਯੋਗਾ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ। ਬਠਿੰਡਾ ਦੇ
ਸੀ.ਐਮ. ਦੀ ਯੋਗਸ਼ਾਲਾ ’ਚ ਯੋਗਾ ਕਰਦੀਆਂ ਮਹਿਲਾਵਾਂ


ਬਠਿੰਡਾ, 14 ਮਾਰਚ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਦੇ ਵਿਜ਼ਨ ਤਹਿਤ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਲੋਕਾਂ ਨੂੰ ਤੰਦਰੁਸਤ ਜੀਵਨਸ਼ੈਲੀ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਤਹਿਤ ਜ਼ਿਲ੍ਹੇ ਵਿੱਚ ਮੁਫ਼ਤ ਯੋਗਾ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ। ਬਠਿੰਡਾ ਦੇ ਗੁਰੂ ਤੇਗ ਬਹਾਦਰ ਨਗਰ ਗਲੀ ਨੰਬਰ 11 ਵਿੱਚ ਵੀ ਹਰ ਰੋਜ਼ ਸਵੇਰੇ 10:30 ਤੋਂ 11:30 ਵਜੇ ਤੱਕ ਯੋਗਾ ਟ੍ਰੇਨਰ ਹਰਸ਼ ਸ਼ਰਮਾ ਦੀ ਅਗਵਾਈ ਹੇਠ ਯੋਗ ਕਲਾਸ ਲਗਾਈ ਜਾਂਦੀ ਹੈ, ਜਿਸ ਵਿੱਚ ਇਲਾਕੇ ਦੇ ਵਾਸੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ।

ਯੋਗਾ ਕਲਾਸ ਨਾਲ ਜੁੜੇ ਮੈਂਬਰ ਕਿਰਨ ਨੇ ਦੱਸਿਆ ਕਿ ਉਹ ਪਿਛਲੇ ਦੋ ਸਾਲਾਂ ਤੋਂ ਨਿਯਮਿਤ ਤੌਰ ’ਤੇ ਯੋਗ ਕਰ ਰਹੇ ਹਨ। ਉਨ੍ਹਾਂ ਮੁਤਾਬਕ ਪਹਿਲਾਂ ਉਨ੍ਹਾਂ ਨੂੰ ਸਰਵਾਈਕਲ ਅਤੇ ਗੋਡਿਆਂ ਦੀ ਸਮੱਸਿਆ ਰਹਿੰਦੀ ਸੀ, ਪਰ ਯੋਗਾ ਕਰਨ ਨਾਲ ਉਨ੍ਹਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਆਇਆ ਹੈ ਅਤੇ ਹੁਣ ਉਹ ਆਪਣੇ ਆਪ ਨੂੰ ਕਾਫ਼ੀ ਤੰਦਰੁਸਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਯੋਗ ਨੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਵੀ ਸਕਾਰਾਤਮਕ ਬਦਲਾਅ ਲਿਆਂਦਾ ਹੈ।

ਇਸ ਦੌਰਾਨ ਕਜਲੀ ਗਰਗ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਹ ਕਈ ਸਾਲਾਂ ਤੋਂ ਕਮਰ ਦਰਦ ਦੀ ਸਮੱਸਿਆ ਨਾਲ ਪ੍ਰੇਸ਼ਾਨ ਸਨ, ਪਰ ਜਦੋਂ ਤੋਂ ਉਨ੍ਹਾਂ ਨੇ ਯੋਗ ਕਰਨਾ ਸ਼ੁਰੂ ਕੀਤਾ ਹੈ, ਦਰਦ ਵਿੱਚ ਕਾਫ਼ੀ ਆਰਾਮ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਿਯਮਿਤ ਯੋਗ ਕਰਨ ਨਾਲ ਸਰੀਰ ਹੀ ਨਹੀਂ, ਮਨ ਨੂੰ ਵੀ ਸ਼ਾਂਤੀ ਮਿਲਦੀ ਹੈ ਅਤੇ ਜੀਵਨਸ਼ੈਲੀ ਹੋਰ ਸਿਹਤਮੰਦ ਬਣਦੀ ਹੈ।

ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਇਸ ਵੇਲੇ ਕੁੱਲ 327 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਲੋਕ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੀਐਮ ਦੀ ਯੋਗਸ਼ਾਲਾ ਸਿਹਤਮੰਦ ਪੰਜਾਬ ਦੀ ਲਹਿਰ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਲੋਕਾਂ ਨੂੰ ਯੋਗ ਨਾਲ ਜੋੜ ਕੇ ਤੰਦਰੁਸਤ ਜੀਵਨ ਵੱਲ ਪ੍ਰੇਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਨਾਲ ਜੁੜਨ ਲਈ ਟੋਲ ਫਰੀ ਨੰਬਰ 76694-00500 ਜਾਂ ਵੈਬਸਾਈਟ cmdiyogshala.punjab.gov.in ’ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande