
ਅੰਮ੍ਰਿਤਸਰ, 14 ਮਾਰਚ (ਹਿੰ.ਸ.)। ਹਲਕਾ ਦੱਖਣੀ ਵਿੱਚ ਮਾਵਾਂ ਅਤੇ ਭੈਣਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਹਿਲਾਵਾਂ ਦੇ ਸਤਿਕਾਰ ਵਜੋਂ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।
ਇਸ ਦੌਰਾਨ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਆਮ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਘਰੇਲੂ ਖਰਚੇ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ ਅਤੇ ਛੋਟੀ-ਮੋਟੀ ਲੋੜਾਂ ਲਈ ਵੀ ਕਈ ਵਾਰ ਘਰਾਂ ਵਿੱਚ ਸੋਚਣਾ ਪੈਂਦਾ ਹੈ। ਮਹੀਨਾਵਾਰ ਮਿਲਣ ਵਾਲੀ ਇਹ ਰਕਮ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਘਰੇਲੂ ਖਰਚਿਆਂ ਵਿੱਚ ਮਦਦਗਾਰ ਸਾਬਤ ਹੋਵੇਗੀ।
ਮਹਿਲਾਵਾਂ ਨੇ ਕਿਹਾ ਕਿ ਜਿਵੇਂ ਬਿਮਾਰੀ ਦੇ ਸਮੇਂ ਸਰਕਾਰੀ ਇਲਾਜ ਸਹੂਲਤਾਂ ਲੋਕਾਂ ਲਈ ਵੱਡਾ ਸਹਾਰਾ ਬਣਦੀਆਂ ਹਨ, ਉਸੇ ਤਰ੍ਹਾਂ ਇਹ ਆਰਥਿਕ ਸਹਾਇਤਾ ਵੀ ਆਮ ਘਰਾਂ ਲਈ ਸਮੇਂ ਦੀ ਵੱਡੀ ਲੋੜ ਸੀ। ਉਨ੍ਹਾਂ ਕਿਹਾ ਕਿ ਜੋ ਲੋਕ 1000 ਰੁਪਏ ਨੂੰ ਘੱਟ ਸਮਝਦੇ ਹਨ, ਉਹ ਆਮ ਘਰਾਂ ਦੀਆਂ ਮਹਿਲਾਵਾਂ ਤੋਂ ਪੁੱਛ ਕੇ ਵੇਖਣ ਕਿ ਇਹ ਰਕਮ ਕਿੰਨੀ ਮਹੱਤਵਪੂਰਨ ਹੈ ਅਤੇ ਇਹ ਰੋਜ਼ਾਨਾ ਦੀਆਂ ਲੋੜਾਂ ਪੂਰੀ ਕਰਨ ਵਿੱਚ ਕਿੰਨਾ ਯੋਗਦਾਨ ਪਾਉਂਦੀ ਹੈ।
ਮਹਿਲਾਵਾਂ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਮਹਿਲਾਵਾਂ ਦੀ ਭਲਾਈ ਦੇ ਨਾਮ ‘ਤੇ ਸਿਰਫ਼ ਐਲਾਨ ਕੀਤੇ, ਪਰ ਮਾਨ ਸਰਕਾਰ ਨੇ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਅਸਲ ਕਦਮ ਚੁੱਕੇ ਹਨ। ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਅਤੇ ਮਹਿਲਾ-ਹਿਤੈਸ਼ੀ ਫ਼ੈਸਲੇ ਲਗਾਤਾਰ ਲਏ ਜਾਂਦੇ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਮਹਿਲਾ ਵਿੰਗ ਦੇ ਮੈਂਬਰ ਵੀ ਮੌਜੂਦ ਰਹੇ, ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਧਾਨ ਕਾਮਨਾ ਆਨੰਦ, ਨਵਨੀਤ ਸ਼ਰਮਾ ਪੀਏ, ਮਨਜੀਤ ਕੌਰ ਦਫਤਰ ਸਕੱਤਰ, ਕੋਂਸਲਰ ਕਿਰਨਜੀਤ ਕੋਰ, ਸੁਨੀਤਾ, ਵਰੁਣ ਰਾਣਾ (ਮਾਝਾ ਜੋਨ ਇੰਚਾਰਜ਼), ਸਤਨਾਮ ਸਿੰਘ (ਮੀਡੀਆ ਕੋਆਰਡੀਨੇਟਰ), ਵਰਪਾਲ ਸਿੰਘ ਬੱਬਰ (ਵਾਰਡ ਇੰਚਾਰਜ) ਸਮੇਤ ਹੋਰ ਵਰਕਰ ਸ਼ਾਮਲ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ