ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਨੂੰ ਸਸ਼ਕਤ ਅਤੇ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ - ਵਿਧਾਇਕ ਡਾ. ਸੰਧੂ
ਅੰਮ੍ਰਿਤਸਰ, 14 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਜਨਰਲ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ
ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਜਾਗੋ ਕੱਢ ਕੇ ਖੁਸ਼ੀ ਮਨਾਈ।


ਅੰਮ੍ਰਿਤਸਰ, 14 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਜਨਰਲ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਜਾਗੋ ਕੱਢ ਕੇ ਖੁਸ਼ੀ ਮਨਾਈ।

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਫੈਸਲਾ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ।

ਇਸ ਦੌਰਾਨ ਮਹਿਲਾਵਾਂ ਨੇ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਆਮ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਘਰੇਲੂ ਖਰਚੇ ਚਲਾਉਣਾ ਮੁਸ਼ਕਲ ਹੋ ਗਿਆ ਹੈ ਅਤੇ ਛੋਟੀ-ਮੋਟੀ ਲੋੜ ਲਈ ਵੀ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮਹੀਨਾਵਾਰ ਮਿਲਣ ਵਾਲੀ ਇਹ ਰਕਮ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਏਗੀ ਅਤੇ ਘਰ ਦੀਆਂ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਵੇਂ ਬਿਮਾਰੀ ਦੇ ਸਮੇਂ ਸਰਕਾਰੀ ਇਲਾਜ ਸਹੂਲਤਾਂ ਲੋਕਾਂ ਲਈ ਸਹਾਰਾ ਬਣਦੀਆਂ ਹਨ, ਉਸੇ ਤਰ੍ਹਾਂ ਇਹ ਆਰਥਿਕ ਸਹਾਇਤਾ ਵੀ ਸਮੇਂ ਦੀ ਵੱਡੀ ਲੋੜ ਸੀ। ਮਹਿਲਾਵਾਂ ਨੇ ਕਿਹਾ ਕਿ ਜੋ ਲੋਕ 1000 ਰੁਪਏ ਨੂੰ ਘੱਟ ਸਮਝਦੇ ਹਨ, ਉਹ ਆਮ ਘਰਾਂ ਦੀਆਂ ਮਹਿਲਾਵਾਂ ਤੋਂ ਪੁੱਛ ਕੇ ਵੇਖਣ ਕਿ ਇਹ ਰਕਮ ਕਿੰਨੀ ਮਹੱਤਵਪੂਰਨ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande