ਵੈਟਰਨਸ ਵੈਲਫੇਅਰ ਆਰਗਨਾਈਜੇਸ਼ਨ ਇੰਡੀਆ ਇਕਾਈ ਮੋਗਾ ਦੀ ਹੋਈ ਮਹੀਨਾਵਾਰ ਮੀਟਿੰਗ
ਮੋਗਾ, 15 ਮਾਰਚ (ਹਿੰ.ਸ.)। ਵੈਟਰਨਸ ਵੈਲਫੇਅਰ ਆਰਗਨਾਈਜੇਸ਼ਨ ਇੰਡੀਆ ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਜ਼ਿਲ੍ਹਾ ਸਕੱਤਰੇਤ ਵਿਖੇ ਸੰਗਠਨ ਦੇ ਰਾਸ਼ਟਰੀ ਮੀਤ ਪ੍ਰਧਾਨ ਕੈਪਟਨ ਬਿੱਕਰ ਸਿੰਘ ਦੀ ਅਗਵਾਈ ਹੇਠ ਹੋਈ। ਤਹਿਸੀਲਾਂ ਦੇ ਪ੍ਰਧਾਨਾਂ ਨੇ ਕਾਰਜਕਾਰੀ ਕਮੇਟੀ ਮੈਂਬਰਾਨ ਸਮੇਤ ਮੀਟਿੰਗ ਵਿੱਚ
ਮਹੀਨਾਵਾਰ ਮੀਟਿੰਗ ’ਚ ਹਾਜ਼ਰ ਵੈਟਰਨਸ


ਮੋਗਾ, 15 ਮਾਰਚ (ਹਿੰ.ਸ.)। ਵੈਟਰਨਸ ਵੈਲਫੇਅਰ ਆਰਗਨਾਈਜੇਸ਼ਨ ਇੰਡੀਆ ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਜ਼ਿਲ੍ਹਾ ਸਕੱਤਰੇਤ ਵਿਖੇ ਸੰਗਠਨ ਦੇ ਰਾਸ਼ਟਰੀ ਮੀਤ ਪ੍ਰਧਾਨ ਕੈਪਟਨ ਬਿੱਕਰ ਸਿੰਘ ਦੀ ਅਗਵਾਈ ਹੇਠ ਹੋਈ। ਤਹਿਸੀਲਾਂ ਦੇ ਪ੍ਰਧਾਨਾਂ ਨੇ ਕਾਰਜਕਾਰੀ ਕਮੇਟੀ ਮੈਂਬਰਾਨ ਸਮੇਤ ਮੀਟਿੰਗ ਵਿੱਚ ਭਾਗ ਲਿਆ। ਮੀਟਿੰਗ ’ਚ ਸਾਬਕਾ ਸੈਨਿਕ ਸੰਯੁਕਤ ਕਮੇਟੀ ਜ਼ਿਲ੍ਹਾ ਮੋਗਾ ਦੇ ਚੇਅਰਮੈਨ ਕੈਪਟਨ ਸੁਭਾਸ਼ ਚੰਦਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੀਟਿੰਗ ਵਿੱਚ ਪ੍ਰਧਾਨ ਕੈਪਟਨ ਬਿੱਕਰ ਸਿੰਘ ਨੇ ਸਾਬਕਾ ਸੈਨਿਕ ਪਰਿਵਾਰਾਂ ਦੇ ਹਿੱਤ ਲਈ ਉੱਚ ਅਦਾਰਿਆਂ ਤੋਂ ਪ੍ਰਾਪਤ ਜਾਣਕਾਰੀ ਵਿਸਥਾਰ ਨਾਲ ਸਾਂਝੀ ਕਰਕੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਡਿਫੈਂਸ ਪੈਨਸ਼ਨਰਾਂ ਨੂੰ ਜਾਗਰੂਕ ਕਰਕੇ ਸਾਬਕਾ ਸੈਨਿਕਾਂ ਦੇ ਸੰਗਠਨ ਨਾਲ ਜੋੜਿਆ ਜਾਵੇ ਤਾਂ ਕਿ ਮੀਟਿੰਗ ਵਿੱਚ ਹਾਜ਼ਰ ਹੋ ਕੇ ਲਾਭਵੰਦ ਹੋ ਸਕਣ। ਇਹ ਸੰਗਠਨ ਸਾਬਕਾ ਸੈਨਿਕਾਂ ਦੇ ਹਿੱਤ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਦੁੱਖ ਸੁੱਖ ਵਿੱਚ ਵਿਸ਼ੇਸ਼ ਯੋਗਦਾਨ ਦੇ ਰਿਹਾ ਹੈ। ਇਸ ਤੋਂ ਇਲਾਵਾ ਧਾਰਮਿਕ ਸਮਾਜਿਕ ਕੰਮਾਂ ਵਿੱਚ ਹਮੇਸ਼ਾ ਮੋਹਰੀ ਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੀ ਸਹਿਯੋਗ ਦੇ ਰਿਹਾ ਹੈ।

ਉਨ੍ਹਾਂ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਸੰਗਠਨ ਵਿੱਚ ਇੱਕਜੁੱਟਤਾ ਦਾ ਹੋਣਾ ਅਤਿ ਜ਼ਰੂਰੀ ਹੈ। ਕਿਸੇ ਮੁਸ਼ਕਿਲ ਦਾ ਹੱਲ ਨਾ ਮਿਲਣ ਤੇ ਤਹਿਸੀਲ ਪ੍ਰਧਾਨ ਜਾਂ ਜ਼ਿਲ੍ਹਾ ਪ੍ਰਧਾਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਵੈਟਰਨਸ ਵੈਲਫੇਅਰ ਆਰਗਨਾਈਜੇਸ਼ਨ ਜ਼ਿਲ੍ਹਾ ਮੋਗਾ ਵਿਖੇ ਦਫ਼ਤਰ ਬਣਾਉਣ ਲਈ ਸਾਰੇ ਹੀ ਅਹੁਦੇਦਾਰ ਅਤੇ ਮੈਂਬਰਾਂਨ ਦੀ ਸਹਿਮਤੀ ਨਾਲ ਇੱਕ ਮਤਾ ਪਾਸ ਹੋਇਆ।

ਕੈਪਟਨ ਸ਼ਰਮਾ ਨੇ ਅਪਣੇ ਸੰਬੋਧਨ ਵਿੱਚ ਸੰਗਠਨ ਦੀਆਂ ਸ਼ਲਾਘਾਯੋਗ ਗਤੀਵਿਧੀਆਂ ਲਈ ਹਾਜ਼ਰੀਨ ਨੂੰ ਵਧਾਈ ਦਿੱਤੀ। ਸਾਬਕਾ ਸੈਨਿਕਾਂ ਦੇ ਹਿੱਤ ਲਈ ਪ੍ਰਾਪਤ ਜਾਣਕਾਰੀ ਵਿਸਥਾਰ ਨਾਲ ਸਾਂਝੀ ਕੀਤੀ। ਕੈਪਟਨ ਬਿੱਕਰ ਸਿੰਘ ਦੀ ਯੋਗ ਹੇਠ ਇਹ ਸੰਗਠਨ ਵਧੀਆ ਨਾਮਣਾ ਖੱਟ ਰਿਹਾ ਹੈ। ਬਾਕੀ ਸੰਗਠਨ ਦੀ ਮੈਂਬਰਸ਼ਿਪ ਵਧਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਮੀਟਿੰਗ ’ਚ ਸੂਬੇਦਾਰ ਮੇਜਰ ਤਰਸੇਮ ਸਿੰਘ, ਸੂਬੇਦਾਰ ਗੁਰਚਰਨ ਸਿੰਘ ਸੰਧੂ, ਕੈਪਟਨ ਜਗਰਾਜ ਸਿੰਘ, ਕੈਪਟਨ ਸੁਖਦੇਵ ਸਿੰਘ, ਕੈਪਟਨ ਨਿਰਮਲ ਸਿੰਘ, ਸੂਬੇਦਾਰ ਕੇਵਲ ਸਿੰਘ ਆਦਿ ਹਾਜ਼ਰ ਸਨ। -------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande