ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਖੁਸ਼ੀ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਖੁਸ਼ੀ ਮਨਾਈ
ਬਰਨਾਲਾ/ਮਹਿਲ ਕਲਾਂ, 15 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਦੀ ਆਰਥਿਕ ਸਹਾਇਤਾ ਲਈ ਲਿਆਂਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਖੁਸ਼ੀ ਵਿੱਚ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਖੁਸ਼ੀ ਮਨਾਈ। ਇਸ ਦੌਰਾਨ ਜਿੱਥੇ ਬਰਨਾਲਾ ਦੇ ਕਚਹਿਰੀ ਚੌਕ ਵਿੱਚ
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਖੁਸ਼ੀ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਖੁਸ਼ੀ ਮਨਾਈ


ਬਰਨਾਲਾ/ਮਹਿਲ ਕਲਾਂ, 15 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਦੀ ਆਰਥਿਕ ਸਹਾਇਤਾ ਲਈ ਲਿਆਂਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਖੁਸ਼ੀ ਵਿੱਚ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਖੁਸ਼ੀ ਮਨਾਈ। ਇਸ ਦੌਰਾਨ ਜਿੱਥੇ ਬਰਨਾਲਾ ਦੇ ਕਚਹਿਰੀ ਚੌਕ ਵਿੱਚ ਔਰਤਾਂ ਨੇ ਜਾਗੋ ਕੱਢੀ, ਉਥੇ ਮਹਿਲ ਕਲਾਂ ਦੀ ਪੁਰਾਣੀ ਮਾਰਕੀਟ ਵਿੱਚ ਜਾਗੋ ਕੱਢੀ ਗਈ।

ਇਸ ਮੌਕੇ ਮੌਜੂਦ ਵਿਧਾਇਕ ਮਹਿਲ ਕਲਾਂ ਅਤੇ ਵਿਸ਼ੇਸ਼ ਅਧਿਕਾਰ ਕਮੇਟੀ (ਪੰਜਾਬ ਵਿਧਾਨ ਸਭਾ) ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਬਜਟ ਵਿੱਚ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਔਰਤਾਂ ਨੂੰ 1500 ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਖੁਸ਼ੀ ਵਿੱਚ ਪ੍ਰੋਗਰਾਮ ਉਲੀਕੇ ਗਏ ਹਨ।

ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਫ਼ੈਸਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਕਰੀਬ 97 ਫੀਸਦੀ ਔਰਤਾਂ ਨੂੰ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਭ ਤੋਂ ਵੱਧ ਗਿਣਤੀ ਵਿੱਚ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਵਾਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੇ ਦ੍ਰਿੜ ਨਿਸ਼ਚੇ ਨੂੰ ਦਰਸਾਉਂਦੀ ਹੈ ਕਿ ਮਹਿਲਾਵਾਂ ਦਾ ਸ਼ਕਤੀਕਰਨ ਇੱਕ ਮਜ਼ਬੂਤ ਅਤੇ ਪ੍ਰਗਤੀਸ਼ੀਲ ਸਮਾਜ ਦੀ ਨੀਂਹ ਹੈ। ਇਸ ਮੌਕੇ ਬਰਨਾਲਾ ਅਤੇ ਭਦੌੜ ਹਲਕੇ ਵਿੱਚ ਵੀ ਔਰਤਾਂ ਵਲੋਂ ਜਾਗੋ ਕੱਢੀ ਗਈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ, ਘਰੇਲੂ ਫ਼ੈਸਲਾ ਲੈਣ ਵਿੱਚ ਉਨ੍ਹਾਂ ਦੀ ਭੂਮਿਕਾ ਵਧਾਉਣਾ, ਸਿਹਤ ਅਤੇ ਪੋਸ਼ਣ ਦੇ ਨਤੀਜੇ ਸੁਧਾਰਨਾ ਅਤੇ ਲੜਕੀਆਂ ਨੂੰ ਉੱਚੇਰੀ ਸਿੱਖਿਆ ਲਈ ਪ੍ਰੇਰਿਤ ਕਰਨਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande