ਅਕਾਲੀ ਦਲ ਦਿੱਲੀ ਦੀਆਂ ਪਾਰਟੀਆਂ ਵੱਲੋਂ ਪੰਜਾਬ ਨਾਲ ਕੀਤੇ ਇਤਿਹਾਸ ਅਨਿਆਂ ਨੂੰ ਦਰੁੱਸਤ ਕਰਨ ਵਾਸਤੇ ਵਚਨਬੱਧ : ਸੁਖਬੀਰ ਬਾਦਲ
ਫਰੀਦਕੋਟ, 16 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਆਧਾਰਿਤ ਪਾਰਟੀਆਂ ਵੱਲੋਂ ਪੰਜਾਬ ਨਾਲ ਕੀਤੇ ਗਏ ਇਤਿਹਾਸ ਅਨਿਆਂ ਦਰੁੱਸਤ ਕਰਨ ਵਾਸਤੇ ਵਚਨਬੱਧ ਹੈ ਕਿਉਂਕਿ ਦਿੱਲੀ ਦੀਆਂ ਪਾਰਟੀਆਂ ਨੇ ਸੂਬੇ ਨੂੰ ਇਸਦੀ ਰਾਜਧਾਨੀ ਨਹੀਂ ਦਿ
ਪੰਜਾਬ ਬਚਾਓ ਯਾਤਰਾ ਦੌਰਾਨ ਫਰੀਦਕੋਟ ’ਚ ਸੁਖਬੀਰ ਸਿੰਘ ਬਾਦਲ


ਫਰੀਦਕੋਟ, 16 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਆਧਾਰਿਤ ਪਾਰਟੀਆਂ ਵੱਲੋਂ ਪੰਜਾਬ ਨਾਲ ਕੀਤੇ ਗਏ ਇਤਿਹਾਸ ਅਨਿਆਂ ਦਰੁੱਸਤ ਕਰਨ ਵਾਸਤੇ ਵਚਨਬੱਧ ਹੈ ਕਿਉਂਕਿ ਦਿੱਲੀ ਦੀਆਂ ਪਾਰਟੀਆਂ ਨੇ ਸੂਬੇ ਨੂੰ ਇਸਦੀ ਰਾਜਧਾਨੀ ਨਹੀਂ ਦਿੱਤੀ, ਸੂਬੇ ਦੇ ਪੁਨਰਗਠਨ ਵੇਲੇ ਪੰਜਾਬੀ ਬੋਲਦੇ ਇਲਾਕੇ ਬਾਹਰ ਰੱਖੇ ਅਤੇ ਸੂਬੇ ਤੋਂ ਇਸਦੇ ਦਰਿਆਈ ਪਾਣੀ ਖੋਹ ਕੇ ਰਾਜਸਥਾਨ ਨੂੰ ਦੇ ਦਿੱਤੇ।

ਇਥੇ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਦੇ ਨਾਲ ਰਲ ਕੇ ਇਥੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਇਕਲੌਤਾ ਰਾਜ ਹੈ ਜਿਸ ਕੋਲ ਆਪਣੀ ਰਾਜਧਾਨੀ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਕਿਉਂਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਮੁਕਾਬਲੇ ਹਰਿਆਣਾ ਨੂੰ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਅਸੀਂ ਦੇਸ਼ ਦਾ ਇਕਲੌਤਾ ਰਾਜ ਹੈ ਜਿਸ ਨਾਲ ਭਾਸ਼ਾਈ ਆਧਾਰ ’ਤੇ ਪੁਨਰਗਠਨ ਕਰਦਿਆਂ ਪੰਜਾਬੀ ਬੋਲਦੇ ਇਲਾਕੇ ਨਹੀਂ ਦਿੱਤੇ ਗਏ। ਸਾਡੇ ਅੱਧੇ ਦਰਿਆਈ ਪਾਣੀ ਖੋਹ ਕੇ ਕਾਂਗਰਸ ਨੇ ਰਾਜਸਥਾਨ ਨੂੰ ਦੇ ਦਿੱਤੇ ਤੇ ਅਜਿਹਾ ਕਰਦਿਆਂ ਰਾਈਪੇਰੀਅਨ ਸਿਧਾਂਤ ਦੀ ਉਲੰਘਣਾ ਕੀਤੀ ਜਿਸ ਤਹਿਤ ਸਪਸ਼ਟ ਕਿਹਾ ਗਿਆ ਹੈ ਕਿ ਜਿਸ ਰਾਜ ਵਿਚੋਂ ਦਰਿਆ ਲੰਘਦਾ ਹੈ, ਉਸਦੇ ਪਾਣੀਆਂ ’ਤੇ ਸਿਰਫ ਉਸਦਾ ਹੱਕ ਹੋਵੇਗਾ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਪਾਰਟੀਆਂ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਪੂਰੀ ਕਰ ਕੇ ਸੂਬੇ ਕੋਲੋਂ ਇਸਦਾ ਰਹਿੰਦਾ ਦਰਿਆਈ ਪਾਣੀ ਖੋਹਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਇਹ ਸਿਰਫ ਅਕਾਲੀ ਦਲ ਹੈ ਜਿਸ ਕਾਰਨ ਇਸ ਨਹਿਰ ਵਿਚੋਂ ਹੁਣ ਤੱਕ ਪਾਣੀ ਹਰਿਆਣਾ ਤੱਕ ਨਹੀਂ ਪੁੱਜਾ। ਉਹਨਾਂ ਕਿਹਾ ਕਿ ਜੇਕਰ ਇਸ ਨਹਿਰ ਰਾਹੀਂ ਪਾਣੀ ਹਰਿਆਣਾ ਪੁੱਜ ਜਾਂਦਾ ਤਾਂ ਸਾਡਾ ਸੂਬਾ ਮਾਰੂਥਲ ਬਣ ਜਾਂਦਾ। ਭਾਵੁਕ ਹੁੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਕਦੇ ਵੀ ਤੁਹਾਡੇ ਵਾਸਤੇ ਇੰਨੀਆਂ ਚਿੰਤਤ ਨਹੀਂ ਹੋ ਸਕਦੀਆਂ ਜਿੰਨਾ ਅਕਾਲੀ ਦਲ ਹੈ। ਉਹਨਾਂ ਕਿਹਾ ਕਿ ਉਹ ਸਿਰਫ ਰਾਜ ਕਰਨ ਤੇ ਲੁੱਟਣ ਆਉਂਦੀਆਂ ਹਨ ਤੇ ਸਾਡਾ ਮਕਸਦ ਤੁਹਾਡੀ ਸੇਵਾ ਕਰਨਾ ਹੈ।

ਬਾਦਲ ਨੇ ਪੰਜਾਬੀਆਂ ਨੂੰ ਚੇਤੇ ਕਰਵਾਇਆ ਕਿ ਜੇਕਰ ਅੱਜ ਮਾਲਵਾ ਪੱਟੀ ਖੁਸ਼ਹਾਲ ਹੈ ਤਾਂ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਕਾਰਨ ਹੈ। ਉਹਨਾਂ ਕਿਹਾ ਕਿ ਅਸੀਂ ਕਣਕ ਤੇ ਝੋਨੇ ’ਤੇ ਐਮ ਐਸ ਪੀ ਦੁਆਈ। ਪ੍ਰਕਾਸ਼ ਸਿੰਘ ਬਾਦਲ ਨੇ ਇਲਾਕੇ ਵਿਚੋਂ ਸੇਮ ਦੀ ਸਮੱਸਿਆ ਖਤਮ ਕੀਤੀ। ਉਹਨਾਂ ਨੇ ਬਾਬਾ ਫਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਸਥਾਪਿਤ ਕੀਤੀ ਜਿਸਨੇ ਇਸ ਅਤੇ ਗੁਆਂਢੀ ਜ਼ਿਲ੍ਹਿਆ ਵਿਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ।

ਪੰਜਾਬ ਬਾਰੇ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਰਾਜਸਥਾਨ ਨਹਿਰ ਰਾਹੀਂ ਪਾਣੀ ਨਹੀਂ ਜਾਣ ਦੇਵੇਗਾ।ਉਹਨਾਂ ਕਿਹਾ ਕਿ ਰਾਜਸਥਾਨ ਨਹਿਰ ਰਾਹੀਂ ਜਾਂਦਾ ਪਾਣੀ ਪੰਜਾਬ ਦੇ ਖੇਤਾਂ ਵਾਸਤੇ ਮੋੜਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਉਹ ਉਦਯੋਗਿਕ ਜਾਂ ਸੀਵਰੇਜ ਦਾ ਇਕ ਵੀ ਬੂੰਦ ਪਾਣੀ ਸਤਲੁਜ ਤੇ ਬਿਆਸ ਵਿਚ ਨਹੀਂ ਜਾਣ ਦੇਣਗੇ। ਉਹਨਾਂ ਕਿਹਾ ਕਿ ਨਿਯੁਕਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਮਾਲਵਾ ਪੱਟੀ ਵਿਚ ਕੈਂਸਰ ਨਾਲ ਨਜਿੱਠਣ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ।

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਵਪਾਰੀਆਂ ਨੂੰ ਟੈਕਸ ਅਤਿਵਾਦ ਦਾ ਸਾਹਮਣਾ ਕਰਨਾ ਪਿਆ ਹੈ ਪਰ ਅਕਾਲੀ ਦਲ ਦੀ ਸਰਕਾਰ ਮੁੜ ਤੋਂ ਵਪਾਰੀਆਂ ਵਾਸਤੇ ’ਰਾਹਤ’ ਸਕੀਮ ਸ਼ੁਰੂ ਕਰੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਅਤੇ ਆਟਾ ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ ਤੇ ਸ਼ਗਨ ਸਕੀਮ ਅਧੀਨ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਇਹ ਕੁਨੈਕਸ਼ਨ ਦਿੱਤੇ ਜਾਣਗੇ ਤੇ ਦਿਨ ਵੇਲੇ 12 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ, ਮਨਤਾਰ ਸਿੰਘ ਬਰਾੜ, ਐਨ ਕੇ ਸ਼ਰਮਾ, ਸਤੀਸ਼ ਗਰੋਵਰ, ਸੂਬਾ ਸਿੰਘ ਬਾਦਲ, ਸ਼ੇਰ ਸਿੰਘ ਮੰਡਵਾਲਾ ਤੇ ਗੁਰਿੰਦਰ ਕੌਰ ਭੋਲੂਵਾਲਾ ਨੇ ਵੀ ਸੰਬੋਧਨ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande