
ਚੰਡੀਗੜ੍ਹ, 16 ਮਾਰਚ (ਹਿੰ.ਸ.)। ਜਲੰਧਰ ਦੇ ਸਕੂਲਾਂ ਨੂੰ ਇਕ ਵਾਰ ਫਿਰ ਇਕ ਧਮਕੀ ਭਰਿਆ ਈਮੇਲ ਮਿਲਣ ਕਾਰਨ ਹੜਕੰਪ ਮਚ ਗਿਆ ਹੈ। ਏਪੀਜੇ ਅਤੇ ਡੀਪੀਐਸ ਸਮੇਤ ਹੋਰ ਸਕੂਲਾਂ ਨੂੰ ਧਮਕੀ ਦਿੱਤੀ ਗਈ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਗਈ ਹੈ। ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਈਮੇਲ ਵਿਚ ਦੁਪਹਿਰ 1:11 ਵਜੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਨੂੰ ਦੁਪਹਿਰ 2:11 ਵਜੇ ਉਡਾਉਣ ਦਾ ਜ਼ਿਕਰ ਕੀਤਾ ਗਿਆ ਹੈ, ਦਿੱਲੀ ਜਾਣ ਵਾਲੀ ਰੇਲਗੱਡੀ ਲਈ, ਸਵੇਰੇ 9:11 ਵਜੇ ਦਾ ਸਮਾਂ ਦੱਸਿਆ ਗਿਆ ਹੈ।
ਇਹ ਧਮਕੀ ਮੁੱਖ ਮੰਤਰੀ ਭਗਵੰਤ ਮਾਨ ਵੱਲ ਵੀ ਸੀ। ਈਮੇਲ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਮਾਨ ਨਿਸ਼ਾਨਾ ਹਨ। ਧਮਕੀ ਭਰਿਆ ਈਮੇਲ ਪੰਜਾਬ ਉਲ ਖ਼ਾਲਿਸਤਾਨ ਵਲੋਂ ਭੇਜਿਆ ਗਿਆ ਦੱਸਿਆ ਜਾ ਰਿਹਾ ਹੈ। ਈਮੇਲ ਵਿਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਹਟਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿਚ ਇਹ ਵੀ ਗਿਆ ਦੱਸਿਆ ਗਿਆ ਹੈ ਕਿ ਸਿੱਖਾਂ ਦੇ ਦੁਸ਼ਮਣ ਮਾਰ ਦੇਣਗੇ ਅਤੇ ਖ਼ਾਲਿਸਤਾਨ ਰੈਫਰੈਂਡਮ ਪੰਜਾਬ ਨੂੰ ਭਾਰਤ ਤੋਂ ਆਜ਼ਾਦ ਕਰਵਾਏਗਾ। ਇਸ ਈਮੇਲ ਤੋਂ ਬਾਅਦ, ਪ੍ਰਸ਼ਾਸਨ ਨੂੰ ਅਲਰਟ 'ਤੇ ਰੱਖਿਆ ਗਿਆ ਹੈ।
ਪੁਲਿਸ ਨੇ ਸਬੰਧਿਤ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਵਧਾ ਦਿੱਤਾ ਹੈ। ਪੁਲਿਸ ਦਾ ਸਾਈਬਰ ਸੈੱਲ ਇਨ੍ਹਾਂ ਈਮੇਲਾਂ ਦੇ ਆਈ.ਪੀ. ਐਡਰੈੱਸ ਨੂੰ ਟਰੇਸ ਕਰ ਰਿਹਾ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਤੱਕ ਪਹੁੰਚਿਆ ਜਾ ਸਕੇ। ਪ੍ਰਸ਼ਾਸਨ ਨੇ ਮਾਪਿਆਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ