ਟੀਕਾਕਰਨ ਸੂਚੀ ਤਹਿਤ ਬੱਚਿਆਂ ਨੂੰ ਲਗਵਾਏ ਜਾਣ ਟੀਕੇ : ਡਾ. ਰਿੰਕੂ ਚਾਵਲਾ
ਫ਼ਾਜ਼ਿਲਕਾ, 16 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਅਤੇ ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵਲੋਂ 16 ਤੋਂ 20 ਮਾਰਚ 2026 ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ
ਡਾ. ਕਵਿਤਾ ਸਿੰਘ


ਫ਼ਾਜ਼ਿਲਕਾ, 16 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਅਤੇ ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵਲੋਂ 16 ਤੋਂ 20 ਮਾਰਚ 2026 ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ।

ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤਮੰਦ ਅਤੇ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ 12 ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਰੂਟੀਨ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਰੂਟੀਨ ਟੀਕਾਕਰਨ ਦੌਰਾਨ ਕਿਸੇ ਕਾਰਣ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਡਿਊ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਏਰੀਏ ਮੁਤਾਬਕ ਇਸ ਹਫਤੇ ਦੋਰਾਨ ਸਪੈਸ਼ਲ ਟੀਕਾਕਰਨ ਸ਼ੈਸ਼ਣ ਪਲਾਨ ਕੀਤੇ ਗਏ ਹਨ।

ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਟੀਕਾਕਰਨ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿੱਥੇ 2 ਜਾਂ 3 ਨਿਯਮਿਤ ਟੀਕਾਕਰਨ ਸੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਵੀ ਕਵਰ ਕੀਤੇ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਹਫਤੇ ਦੋਰਾਨ ਆਪਣੇ ਪਰਿਵਾਰ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸੰਪੂਰਨ ਕਰਵਾ ਕੇ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ।

ਜ਼ਿਲ੍ਹਾ ਮਾਸ ਮੀਡੀਆ ਵਿੰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਵਾਰ ਰਾਸ਼ਟਰੀ ਟੀਕਾਕਰਨ ਦਿਵਸ ਸਭ ਲਈ ਟੀਕਾਕਰਨ ਮਨੁੱਖੀ ਤੌਰ 'ਤੇ ਸੰਭਵ ਹੈ ਦੀ ਥੀਮ ਨਾਲ ਮਨਾਇਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande