ਇਤਿਹਾਸਿਕ ਪਿੰਡ ਬਸੀ ਗੁਲਾਮ ਹੁਸੈਨ ਦੇ ਰਸਤਿਆਂ ਦੀ ਸਮੱਸਿਆ ਨੂੰ ਲੈ ਕੇ ਵਿਜੇ ਸਾਂਪਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਹੁਸ਼ਿਆਰਪੁਰ, 16 ਮਾਰਚ (ਹਿੰ.ਸ.)। ਹਾਥੀ ਦੰਦ ਦੀ ਕਾਰੀਗਰੀ ਲਈ ਵਿਸ਼ਵ ਭਰ ਵਿੱਚ ਮਸ਼ਹੂਰ ਅਤੇ ਕਈ ਰਾਸ਼ਟਰਪਤੀ ਤੇ ਰਾਜਪਾਲ ਐਵਾਰਡ ਜੇਤੂ ਪਰਿਵਾਰਾਂ ਦੇ ਨਿਵਾਸ ਅਸਥਾਨ, ਇਤਿਹਾਸਿਕ ਪਿੰਡ ਬਸੀ ਗੁਲਾਮ ਹੁਸੈਨ ਦੇ ਰਸਤਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਕੇਂਦਰੀ
ਨਿਤਿਨ ਗਡਕਰੀ ਨਾਲ ਮੁਲਾਕਾਤ ਕਰਦੇ ਵਿਜੇ ਸਾਂਪਲਾ


ਹੁਸ਼ਿਆਰਪੁਰ, 16 ਮਾਰਚ (ਹਿੰ.ਸ.)। ਹਾਥੀ ਦੰਦ ਦੀ ਕਾਰੀਗਰੀ ਲਈ ਵਿਸ਼ਵ ਭਰ ਵਿੱਚ ਮਸ਼ਹੂਰ ਅਤੇ ਕਈ ਰਾਸ਼ਟਰਪਤੀ ਤੇ ਰਾਜਪਾਲ ਐਵਾਰਡ ਜੇਤੂ ਪਰਿਵਾਰਾਂ ਦੇ ਨਿਵਾਸ ਅਸਥਾਨ, ਇਤਿਹਾਸਿਕ ਪਿੰਡ ਬਸੀ ਗੁਲਾਮ ਹੁਸੈਨ ਦੇ ਰਸਤਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਕੇਂਦਰੀ ਸੜਕ ਅਤੇ ਪਰਿਵਹਨ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਮੁਲਾਕਾਤ ਦੌਰਾਨ ਸਾਂਪਲਾ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਮਹਿਜ਼ 3 ਕਿਲੋਮੀਟਰ ਦੂਰ ਸਥਿਤ ਇਸ ਪਿੰਡ ਦਾ ਮੁੱਖ ਰਸਤਾ ਨਵਾਂ ਨੈਸ਼ਨਲ ਹਾਈਵੇਅ ਬਣਨ ਕਾਰਨ ਬੰਦ ਹੋ ਗਿਆ ਹੈ। ਇਸ ਕਾਰਨ ਪਿੰਡ ਦੇ ਲੋਕਾਂ ਦਾ ਸ਼ਹਿਰ ਨਾਲੋਂ ਸਿੱਧਾ ਸੰਪਰਕ ਟੁੱਟ ਗਿਆ ਹੈ। ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਆਉਣ-ਜਾਣ ਵਿੱਚ ਭਾਰੀ ਦਿੱਕਤ ਆ ਰਹੀ ਹੈ। ਬਦਲਵੇਂ ਰਸਤੇ ਲੰਬੇ ਅਤੇ ਸੁੰਨਸਾਨ ਹੋਣ ਕਾਰਨ ਅਸੁਰੱਖਿਅਤ ਹਨ।

ਸਾਂਪਲਾਦੇ ਅਨੁਸਾਰ ਉਨ੍ਹਾਂ ਦੀ ਬੇਨਤੀ 'ਤੇ ਤੁਰੰਤ ਕਾਰਵਾਈ ਕਰਦਿਆਂ ਨਿਤਿਨ ਗਡਕਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਇਸ ਸਥਾਨ 'ਤੇ ਅੰਡਰਪਾਸ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿੱਤਾ ਕਿ ਹਾਈਵੇਅ ਕਾਰਨ ਲੋਕਾਂ ਨੂੰ ਆ ਰਹੀ ਇਸ ਮੁਸ਼ਕਲ ਦਾ ਸਥਾਈ ਹੱਲ ਕੱਢਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਅਜਿਹੇ ਪ੍ਰੋਜੈਕਟਾਂ ਦੌਰਾਨ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇਗਾ ਕਿ ਆਮ ਲੋਕਾਂ ਨੂੰ ਘੱਟ ਤੋਂ ਘੱਟ ਪ੍ਰੇਸ਼ਾਨੀ ਹੋਵੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande