ਲੁਧਿਆਣਾ ’ਚ 11 ਕਿਲੋ 320 ਗ੍ਰਾਮ ਗਾਂਜਾ ਸਮੇਤ 02 ਨਸ਼ਾ ਤਸਕਰ ਕਾਬੂ
ਲੁਧਿਆਣਾ, 17 ਮਾਰਚ (ਹਿੰ.ਸ.)। ਸ਼ਵਪਨ ਸ਼ਰਮਾ ਆਈ.ਪੀ.ਐਸ., ਕਮਿਸ਼ਨਰ ਪੁਲਿਸ ਲੁਧਿਆਣਾ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇੰ
ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ।


ਲੁਧਿਆਣਾ, 17 ਮਾਰਚ (ਹਿੰ.ਸ.)। ਸ਼ਵਪਨ ਸ਼ਰਮਾ ਆਈ.ਪੀ.ਐਸ., ਕਮਿਸ਼ਨਰ ਪੁਲਿਸ ਲੁਧਿਆਣਾ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇੰਸਪੈਕਟਰ ਅਵਤਾਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ 02 ਨਸ਼ਾ ਤਸਕਰਾਂ (01 ਵਿਅਕਤੀ ਅਤੇ 01 ਔਰਤ) ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 11 ਕਿਲੋ 320 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ।ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀਤੇ ਦਿਨੀਂ ਸੀ.ਆਈ.ਏ. ਸਟਾਫ ਲੁਧਿਆਣਾ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਰੇਲਵੇ ਸਟੇਸ਼ਨ ਦੀ ਬੈਕਸਾਈਡ ਨੇੜੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਮੌਜੂਦ ਸੀ। ਇਸ ਦੌਰਾਨ ਪੁਲਿਸ ਨੇ ਦੀਪਕ ਕੁਮਾਰ ਪੁੱਤਰ ਦਿਨੇਸ਼ ਸ਼ਾਹ ਵਾਸੀ ਗਾਏਘਾਟ ਲਕਸ਼ਮਣ ਨਗਰ, ਸਰਫੂਦੀਨਪੁਰ ਮੁਜੱਫਰਪੁਰ (ਬਿਹਾਰ), ਹਾਲ ਵਾਸੀ ਨਰੂਲਾ ਟੂਲ ਫੈਕਟਰੀ ਗੁਲਾਬ ਦੇਵੀ ਰੋਡ, ਬਸਤੀ ਬਾਬਾ ਖੇਲ ਲਾਭ ਸਿੰਘ ਨਗਰ ਜਲੰਧਰ ਅਤੇ ਏਨਰ ਦੇਵੀ ਪਤਨੀ ਰਣਜੀਤ ਸਾਹਨੀ ਵਾਸੀ ਸੁਪੋਲ ਬਜਾਰ, ਹਾਟਗਾਛੀ, ਬਿਰੋਲ ਥਾਣਾ ਬਿਰੋਲ ਜ਼ਿਲ੍ਹਾ ਦਰਭੰਗਾ (ਬਿਹਾਰ), ਹਾਲ ਵਾਸੀ ਨਰੂਲਾ ਟੂਲ ਫੈਕਟਰੀ ਗੁਲਾਬ ਦੇਵੀ ਰੋਡ, ਬਸਤੀ ਬਾਬਾ ਖੇਲ ਲਾਭ ਸਿੰਘ ਨਗਰ ਜਲੰਧਰ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 11 ਕਿਲੋ 320 ਗ੍ਰਾਮ ਗਾਂਜਾ ਬਰਾਮਦ ਹੋਇਆ।ਪੁਲਿਸ ਵੱਲੋਂ ਇਸ ਸੰਬੰਧੀ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਥਾਣਾ ਡਵੀਜ਼ਨ ਨੰਬਰ 8 ਲੁਧਿਆਣਾ ਵਿਖੇ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande