ਸ਼ਰਾਬ ਤਸਕਰੀ ਦੇ ਮਾਮਲੇ ’ਚ 5 ਸਾਲਾਂ ਤੋਂ ਫਰਾਰ ਮੁਲਜ਼ਮ ਕਾਬੂ
ਫਾਜ਼ਿਲਕਾ, 17 ਮਾਰਚ (ਹਿੰ.ਸ.)। ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਭਗੌੜੇ ਅਪਰਾਧੀਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੀ.ਓ. ਸਟਾਫ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ। ਫੜਿਆ ਗਿਆ ਮੁਲਜ਼ਮ ਪਿਛਲੇ ਕਰੀਬ ਪ
ਪੁਲਿਸ ਪਾਰਟੀ ਦੇ ਨਾਲ ਕਾਬੂ ਮੁਲਜ਼ਮ


ਫਾਜ਼ਿਲਕਾ, 17 ਮਾਰਚ (ਹਿੰ.ਸ.)। ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਭਗੌੜੇ ਅਪਰਾਧੀਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੀ.ਓ. ਸਟਾਫ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ। ਫੜਿਆ ਗਿਆ ਮੁਲਜ਼ਮ ਪਿਛਲੇ ਕਰੀਬ ਪੰਜ ਸਾਲਾਂ ਤੋਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਸੀ।

ਪੀ.ਓ. ਸਟਾਫ ਦੇ ਇੰਚਾਰਜ ਏ.ਐੱਸ.ਆਈ. ਰਤਨ ਲਾਲ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਮੀਤ ਸਿੰਘ ਅਤੇ ਐੱਸ.ਪੀ.ਡੀ. ਤਰੁਣ ਰਤਨ ਦੇ ਸਖ਼ਤ ਨਿਰਦੇਸ਼ਾਂ 'ਤੇ ਅੱਜ ਪੀ.ਓ. ਸਟਾਫ ਫਾਜ਼ਿਲਕਾ ਦੀ ਟੀਮ ਨੇ ਸੁਖਚੈਨ ਸਿੰਘ ਉਰਫ ਗੁਰਚਰਨ ਸਿੰਘ ਉਰਫ ਚੰਨੂ ਪੁੱਤਰ ਜਰਨੈਲ ਸਿੰਘ ਵਾਸੀ ਸੁੱਖੇਰਾ ਬੋਦਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਖ਼ਿਲਾਫ਼ ਸਾਲ 2019 ਵਿੱਚ ਥਾਣਾ ਸਦਰ ਜਲਾਲਾਬਾਦ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤੀ ਕਾਰਵਾਈ ਵਿੱਚ ਸ਼ਾਮਲ ਨਾ ਹੋਣ ਕਾਰਨ ਮਾਨਯੋਗ ਅਦਾਲਤ ਨੇ ਉਸ ਨੂੰ ਭਗੌੜਾ (ਪੀ.ਓ.) ਕਰਾਰ ਦਿੱਤਾ ਹੋਇਆ ਸੀ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐੱਚ.ਸੀ. ਜਸਵਿੰਦਰ ਸਿੰਘ ਅਤੇ ਐੱਚ.ਸੀ. ਮਨਵੀਰ ਸਿੰਘ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande