
ਨਵਾਂਸ਼ਹਿਰ, 17 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਪਤ ਫੰਡਜ ਦਾ ਰਵਿਊ ਕੀਤਾ ਗਿਆ। ਉਨ੍ਹਾਂ ਵੱਲੋਂ ਫੰਡਾ ਤਹਿਤ ਕੀਤੇ ਗਏ ਕੰਮਾਂ ਅਤੇ ਸਕੀਮ ਤਹਿਤ ਕੀਤੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ।
ਮੀਟਿੰਗ ਵਿੱਚ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਖੇਡਾਂ ਵਿੱਚ ਮੱਲਾਂ ਮਾਰ ਰਹੀਆਂ ਲੜਕੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਉਹਨਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪੇਸ਼ ਕੀਤੇ ਗਏ 4,65,000 ਰੁਪਏ ਦੇ ਫੰਡਜ ਨੂੰ ਲੜਕੀਆਂ ਤੇ ਖਰਚ ਕਰਨ ਦੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਪ੍ਰਵਾਨਗੀ ਦਿੱਤੀ ਗਈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਮਿਥੇ ਟੀਚਿਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ