ਮੁੱਖ ਮੰਤਰੀ ਸਿਹਤ ਯੋਜਨਾ ਤੋਂ ਵਾਂਝੇ ਰਹਿ ਗਏ ਪਰਿਵਾਰ ਵੀ ਜਲਦੀ ਕਰਵਾਉਣ ਰਜਿਸਟਰੇਸ਼ਨ : ਸਿਵਲ ਸਰਜਨ ਬਰਨਾਲਾ
ਬਰਨਾਲ, 17 ਮਾਰਚ (ਹਿੰ.ਸ.)। ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਦਕਾ ਵੱਖ-ਵੱਖ ਪਿੰਡਾਂ ਵਿੱਚ ਸਪੈਸ਼ਲ ਕੈਂਪ ਲਗਾ ਕੇ ਅਤੇ ਜ਼ਿਲ੍ਹਾ ਬਰਨਾਲਾ ਦੇ ਸਾਰੇ ਕਾਮਨ ਸਰਵਿਸ ਸੈਂਟਰਾਂ ‘ਤੇ ਮੁਫਤ ਬਣਾਏ ਜਾ ਰਹੇ ਹਨ ਤਾਂ ਜੋ ਕਿਸੇ ਬਿਮਾਰੀ ਦਾ ਹਸਪਤਾਲ ਵਿਖੇ ਦਾਖਲ ਹੋ ਕੇ 10 ਲੱਖ ਰੁਪਏ
ਪ੍ਰਤੀਕਾਤਮਕ।


ਬਰਨਾਲ, 17 ਮਾਰਚ (ਹਿੰ.ਸ.)। ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਦਕਾ ਵੱਖ-ਵੱਖ ਪਿੰਡਾਂ ਵਿੱਚ ਸਪੈਸ਼ਲ ਕੈਂਪ ਲਗਾ ਕੇ ਅਤੇ ਜ਼ਿਲ੍ਹਾ ਬਰਨਾਲਾ ਦੇ ਸਾਰੇ ਕਾਮਨ ਸਰਵਿਸ ਸੈਂਟਰਾਂ ‘ਤੇ ਮੁਫਤ ਬਣਾਏ ਜਾ ਰਹੇ ਹਨ ਤਾਂ ਜੋ ਕਿਸੇ ਬਿਮਾਰੀ ਦਾ ਹਸਪਤਾਲ ਵਿਖੇ ਦਾਖਲ ਹੋ ਕੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ।

ਡਿਪਟੀ ਮੈਡੀਕਲ ਕਮਿਸ਼ਨਰ ਡਾ.ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ (10 ਲੱਖ ਰੁਪਏ) ਬਣਾਉਣ ਲਈ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਸਮੇਤ ਵੋਟਰ ਕਾਰਡ ਅਤੇ ਆਧਾਰ ਕਾਰਡ ਨਾਲ ਲੈ ਕੇ ਕੈਂਪ ਜਾਂ ਕਾਮਨ ਸਰਵਿਸ ਸੈਂਟਰ ਰਾਹੀਂ ਆਪਣੇ ਪਰਿਵਾਰ ਦੀ ਮੁਫਤ ਰਜਿਸਟਰੇਸ਼ਨ ਕਰਵਾ ਸਕਦੇ ਹਨ ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ.ਸੀ. ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਪਰਿਵਾਰ ਨੂੰ ਦੇਣ ਲਈ ਕਾਰਡ ਬਣਾਉਣ ਲਈ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ‘ਤੇ ਸਿਹਤ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ, ਆਸ਼ਾ ਅਤੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਪਰਿਵਾਰਾਂ ਨੂੰ ਇਸ ਸਕੀਮ ਵਿੱਚ ਰਜਿਸਟਰ ਕੀਤਾ ਜਾ ਸਕੇ ।ਸਿਹਤ ਵਿਭਾਗ ਬਰਨਾਲਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਜਲਦੀ ਤੋਂ ਜਲਦੀ ਆਪਣੀ ਰਜਿਸਟਰੇਸ਼ਨ ਕਰਵਾ ਲੈਣ ਤਾਂ ਜੋ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਦਾਖਲ ਹੋਣ ਸਮੇਂ ਮੁਫ਼ਤ ਇਲਾਜ ਦੀ ਸਹੂਲਤ ਮਿਲ ਸਕੇ ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande