ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਦਾ ਰੋਜ਼ਾਨਾ ਨਿਰੀਖਣ ਕੀਤਾ ਜਾਵੇ - ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 17 ਮਾਰਚ (ਹਿੰ.ਸ.)। ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (21-ਤਰਨ ਤਾਰਨ, 22-ਖੇਮਕਰਨ, 23-ਪੱਟੀ ਅਤੇ 24-ਖਡੂਰ ਸਾਹਿਬ) ਦੇ ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ
ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ।


ਤਰਨ ਤਾਰਨ, 17 ਮਾਰਚ (ਹਿੰ.ਸ.)। ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (21-ਤਰਨ ਤਾਰਨ, 22-ਖੇਮਕਰਨ, 23-ਪੱਟੀ ਅਤੇ 24-ਖਡੂਰ ਸਾਹਿਬ) ਦੇ ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਵੱਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਦਾ ਰੋਜ਼ਾਨਾ ਨਿਰੀਖਣ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਪੋਲਿੰਗ ਬੂਥਾਂ 'ਤੇ ਮੈਪਿੰਗ ਦਾ ਕੰਮ ਘੱਟ ਹੈ, ਉਨ੍ਹਾਂ ਬੂਥਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਤਾਂ ਜੋ ਪ੍ਰੀ-ਐਸ.ਆਈ.ਆਰ ਦੀ ਪ੍ਰਤੀਸ਼ਤ ਵਿਚ ਵਾਧਾ ਹੋ ਸਕੇ ਅਤੇ ਇਸ ਨੂੰ 100 ਫ਼ੀਸਦੀ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਚੋਣ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਐਸ.ਆਈ.ਆਰ ਦੇ ਪ੍ਰੋਗਰਾਮ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਇਸ ਲਈ ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਬੂਥ ਲੈਵਲ ਅਫਸ਼ਰਾਂ ਨਾਲ ਸੰਪਰਕ ਕਰਕੇ ਪ੍ਰੀ-ਐਸ.ਆਈ.ਆਰ ਮੈਪਿੰਗ ਕਰਵਾ ਲਈ ਜਾਵੇ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande