
ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਹਿੰ.ਸ.)। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਡਰ ਬ੍ਰਿਜ ਇਲਾਕੇ ਦੇ ਲੋਕਾਂ ਲਈ ਇੱਕ ਵੱਡੀ ਸੌਗਾਤ ਹੈ, ਜਿਸ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਦੌਰਾਨ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਘੱਟ ਹੋਵੇਗੀ ਅਤੇ ਹਾਦਸਿਆਂ ਵਿੱਚ ਵੀ ਕਮੀ ਆਵੇਗੀ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਅੰਡਰ ਬ੍ਰਿਜ ਦੀ ਬੜੇ ਲੰਬੇ ਸਮੇਂ ਤੋਂ ਮੰਗ ਸੀ, ਉਹ ਅੱਜ ਪੂਰੀ ਹੋ ਗਈ ਹੈ ਅਤੇ ਇਹ ਬ੍ਰਿਜ ਲੋਕਾਂ ਦੇ ਸਪੁਰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਸ਼ਹਿਰ ਦੋ ਹਿੱਸਿਆਂ ਵਿਚ ਵੰਡਿਆਂ ਹੋਇਆ ਸੀ, ਅੰਡਰ ਬ੍ਰਿਜ ਬਨਣ ਨਾਲ ਸ਼ਹਿਰ ਦਾ ਸੁਮੇਲ ਕਰਵਾਉਣ ਵਿਚ ਅੱਜ ਅਸੀਂ ਕਾਮਯਾਬ ਹੋ ਗਏ ਹਾਂ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਖ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਸਮਾਨ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਹੋਰ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜਲਦ ਹੱਲ਼ ਕਰਵਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਗਲੀ ਨੰਬਰ 17 ਸਰਾਭਾ ਨਗਰ ਵਿਖੇ ਗਲੀ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਸਿਮਰਜੀਤ ਸਿੰਘ ਡਾਇਰੈਕਟਰ ਕੋਪਰੇਟਿਵ ਸੁਸਾਇਟੀ, ਗਗਨਦੀਪ ਸਿੰਘ ਔਲਖ, ਟੋਨੀ ਗਰਗ, ਹਰਮੇਲ ਸਿੰਘ ਐਮ.ਸੀ, ਬਖਸ਼ੀਸ਼ ਸਿੰਘ ਨਿਊ ਤੋਹਫਾ ਐਗਰੋਇੰਡਸਟਰੀ, ਜਸਮੀਤ ਸਿੰਘ ਬਰਾੜ, ਅਮਨਦੀਪ ਸਿੰਘ, ਬਲਕਰਨ ਸਿੰਘ ਮੈਂਬਰ ਬਲਾਕ ਸੰਮਤੀ, ਸਰਮੁੱਖ ਸਿੰਘ ਐਮ.ਸੀ, ਵਿਕਰਾਂਤ ਖੁਰਾਣਾ ਦਫਤਰ ਇੰਚਰਾਜ, ਪਰਮਜੀਤ ਕਰੋ ਕੁਆਰਡੀਨੇਟਰ, ਸੁਖਦੇਵ ਸਿੰਘ ਖੁੱਡੀਆਂ, ਗੁਰਅਵਤਾਰ ਸਿੰਘ, ਹਰਪ੍ਰੀਤ ਸਿੰਘ, ਜਗਦੇਵ ਸਿੰਘ ਸੰਧੂ ਐਮ.ਸੀ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ