ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਰਨ ਤਾਰਨ ਤੋਂ ਪਹਿਲੀ ਬੱਸ ਰਵਾਨਾ
ਤਰਨ ਤਾਰਨ, 17 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਤਰਨ ਤਾਰਨ ਤੋਂ 40 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਤਰਨ ਤਾਰਨ ਤੋਂ ਸ਼ਰਧਾਲੂਆਂ ਦੀ ਇਸ ਪਹਿਲੀ ਬੱਸ ਨੂੰ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾ ਰਾਜਬੀ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਦੇ ਹੋਏ ਰਾਜਬੀਰ ਸਿੰਘ ਸੰਧੂ,  ਭੁਪਿੰਦਰ ਸਿੰਘ ਖੇੜਾ, ਅੰਜੂ ਵਰਮਾ ਅਤੇ ਹੋਰ।


ਤਰਨ ਤਾਰਨ, 17 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਤਰਨ ਤਾਰਨ ਤੋਂ 40 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਤਰਨ ਤਾਰਨ ਤੋਂ ਸ਼ਰਧਾਲੂਆਂ ਦੀ ਇਸ ਪਹਿਲੀ ਬੱਸ ਨੂੰ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾ ਰਾਜਬੀਰ ਸਿੰਘ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਅਤੇ 'ਆਪ' ਦੇ ਜ਼ਿਲ੍ਹਾ ਜਰਨਲ ਸਕੱਤਰ ਅੰਜੂ ਵਰਮਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਯਾਤਰਾ ਦੌਰਾਨ ਸ਼ਰਧਾਲੂ, ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨਗੇ। ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਖਾਸ ਕਰਕੇ ਉਹ ਲੋਕ ਜੋ ਆਰਥਿਕ ਕਾਰਨਾਂ ਜਾਂ ਵਢੇਰੀ ਉਮਰ ਕਰਕੇ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ ਅਤੇ ਤੀਰਥ ਯਾਤਰਾ ਸਕੀਮ ਇਸ ਦੀ ਇਕ ਸ਼ਾਨਦਾਰ ਮਿਸਾਲ ਹੈ। ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਉਣ-ਜਾਣ, ਰਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਮੁਫ਼ਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ, ਸਗੋਂ ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇਕ ਮਾਧਿਅਮ ਹੈ।

ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ ਰੰਧਾਵਾ, ਕੌਂਸਲਰ ਸਰਬਜਿੰਦਰ ਸਿੰਘ ਭਰੋਵਾਲ, ਯਾਦਵਿੰਦਰ ਸਿੰਘ ਯਾਦੂ, ਗੁਰਪ੍ਰੀਤ ਸਿੰਘ ਗੋਲਡੀ, ਜਰਨੈਲ ਸਿੰਘ ਤੇ ਕਰਨੈਲ ਸਿੰਘ, ਕਾਨੂੰਗੋ ਗੁਰਵਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande