ਫਾਜ਼ਿਲਕਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 18 ਮਾਰਚ ਨੂੰ
ਫਾਜ਼ਿਲਕਾ, 17 ਮਾਰਚ (ਹਿੰ.ਸ.)। ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਮਿਤੀ 18 ਮਾਰਚ ਦਿਨ ਬੁੱਧਵਾਰ ਨੂੰ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪਲੇਸਮੈਂਟ ਅਫਸਰ ਰਾਜ ਸਿੰਘ ਨੇ ਹੋਰ ਜਾਣਕਾਰੀ ਰਾਹੀ ਦੱਸਿਆ ਕਿ ਇਸ ਕੈਂਪ ਵਿੱਚ ਆਈਸੀਆਈਸੀ ਬੈਂਕ ਲਿਮਟਿਡ(ਐ
ਪ੍ਰਤੀਕਾਤਮਕ।


ਫਾਜ਼ਿਲਕਾ, 17 ਮਾਰਚ (ਹਿੰ.ਸ.)। ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਮਿਤੀ 18 ਮਾਰਚ ਦਿਨ ਬੁੱਧਵਾਰ ਨੂੰ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਪਲੇਸਮੈਂਟ ਅਫਸਰ ਰਾਜ ਸਿੰਘ ਨੇ ਹੋਰ ਜਾਣਕਾਰੀ ਰਾਹੀ ਦੱਸਿਆ ਕਿ ਇਸ ਕੈਂਪ ਵਿੱਚ ਆਈਸੀਆਈਸੀ ਬੈਂਕ ਲਿਮਟਿਡ(ਐਨਆਈਆਈਟੀ) ਵੱਲੋਂ ਸੇਲਸ ਅਫ਼ਸਰ ਅਤੇ ਸੀਨੀਅਰ ਅਫ਼ਸਰ ਲਈ ਇੰਟਰਵਿਊ ਲਿਆ ਜਾਣਾ ਹੈ, ਜਿਸ ਵਿੱਚ 60 ਅਸਾਮੀਆਂ(ਲੜਕੇ ਅਤੇ ਲੜਕੀਆਂ ਦੋਨੋ) ਲਈ ਗ੍ਰੈਜੂਏਸ਼ਨ ਯੋਗਤਾ ਅਤੇ ਉਮਰ 25 ਤੋ ਘੱਟ ਦੀ ਹੋਣੀ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਮਿਤੀ 18 ਮਾਰਚ ਨੂੰ ਸਵੇਰੇ 10.00 ਵਜੇ ਤੋਂ ਕਮਰਾ ਨੰ 502 ਚੋਥੀ ਮੰਜਿਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਏ ਬਲਾਕ ਫਾਜ਼ਿਲਕਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਕੋਲ ਆਪਣਾ ਰੀਜ਼ਿਊਮ, ਪੜ੍ਹਾਈ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਨ੍ਹਾਂ ਦੀ ਇੱਕ ਫੋਟੋ ਹੋਣਾ ਲਾਜਮੀ ਹੈ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 89060 22220, 98145 43684 ਅਤੇ 79861 15001 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande